ਲੁਧਿਆਣਾ ‘ਚ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 10 ਨਵੰਬਰ (ਨਿਊਜ਼ ਪੰਜਾਬ)- ਅੱਜ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਪਿਛਲੀ ਦਿਨੀਂ ਅੰਮ੍ਰਿਤਸਰ ‘ਚ ਹੋਏ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਬੇਅਦਬੀ ਦੇ ਵਿਰੋਧ ‘ਚ ਲੁਧਿਆਣਾ ਦੇ ਭਾਰਤ ਨਗਰ ਚੌਕ ‘ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਜਾ ਰਿਹਾ ਹੈ। ਹਿੰਦੂ ਸੰਗਠਨਾਂ ਵਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।