ਅੱਜ ਪਠਾਨਕੋਟ ਵਿਚ 24 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ, ਇਕ ਦੀ ਮੌਤ, 6 ਡਿਸਚਾਰਜ
ਪਠਾਨਕੋਟ, 10 ਨਵੰਬਰ (ਨਿਊਜ਼ ਪੰਜਾਬ) – ਕੋਰੋਨਾ ਵਾਇਰਸ ਦੇ ਚੱਲਦਿਆਂ ਪਠਾਨਕੋਟ ਵਿਚ ਅੱਜ 24 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ.ਐਮ.ਓ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੀ ਮੌਤ ਹੋਣ ਕਰਕੇ ਪਠਾਨਕੋਟ ਜ਼ਿਲ੍ਹੇ ਵਿਚ ਕੁੱਲ ਮੌਤਾਂ ਦੀ ਗਿਣਤੀ 120 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਤੋਂ ਠੀਕ ਹੋਣ ਕਾਰਨ 6 ਵਿਅਕਤੀਆਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ ਅਤੇ 177 ਦਾ ਇਲਾਜ ਕੀਤਾ ਜਾ ਰਿਹਾ ਹੈ।