ਹੁਸ਼ਿਆਰਪੁਰ ਜ਼ਿਲ੍ਹੇ ‘ਚ 21 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 1 ਦੀ ਮੌਤ
ਹੁਸ਼ਿਆਰਪੁਰ, 10 ਨਵੰਬਰ (ਨਿਊਜ਼ ਪੰਜਾਬ) – ਜ਼ਿਲ੍ਹੇ ‘ਚ 21 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6458 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 224 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 977 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 21 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ।