ਮੁੱਖ ਮੰਤਰੀ ਨੇ ਗਰੀਨ ਦੀਵਾਲੀ ਮਨਾਉਣ ਲਈ ਦਿੱਤੀ ਦੋ ਘੰਟੇ ਦੀ ਛੁਟ
ਚੰਡੀਗੜ੍ਹ, 10 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਦੋ ਘੰਟਿਆਂ ਲਈ ਦੀਵਾਲੀ ਮੌਕੇ ਰਾਤ 8 ਤੋਂ 10, ਗੁਰਪੁਰਬ ਮੌਕੇ ਸਵੇਰੇ 4 ਤੋਂ 5 ਅਤੇ ਰਾਤ 9 ਤੋਂ 10 ਵਜੇ ਤੱਕ, ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ‘ਤੇ ਅਤਿਸ਼ਬਾਜੀ ਤੇ ਪਟਾਖੇ ਰਾਤ 11:55 ਤੋਂ ਸਵੇਰੇ 12:30 ਵਜੇ ਤੱਕ ਚਲਾਏ ਜਾ ਸਕਦੇ ਹਨ। ਮੰਡੀ ਗੋਬਿੰਦਗੜ੍ਹ ਨੂੰ ਇਸ ਛੁਟ ‘ਚ ਸ਼ਾਮਲ ਨਹੀਂ ਕੀਤਾ ਗਿਆ।