ਬਿਹਾਰ ਚੋਣਾਂ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਅਮਿਤ ਸ਼ਾਹ ਨੇ ਨੱਢਾ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 11 ਨਵੰਬਰ (ਨਿਊਜ਼ ਪੰਜਾਬ)- ਬਿਹਾਰ ਵਿਧਾਨ ਸਭਾ ਅਤੇ ਵੱਖ-ਵੱਖ ਸੂਬਿਆਂ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅਸੀਂ ਸਾਰੇ ਵਰਕਰ ਦੇਸ਼ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ ਹਾਂ।