ਹੁਸ਼ਿਆਰਪੁਰ ‘ਚ ਕੋਰੋਨਾ ਪੀੜ੍ਹਤ 2 ਹੋਰ ਮਰੀਜ਼ਾਂ ਨੇ ਤੋੜਿਆ ਦਮ, 19 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ, 11 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹੇ ‘ਚ 19 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6477 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 226 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1229 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 19 ਸੈਂਪਲ ਪਾਜ਼ੀਟਿਵ ਆਏ। ਉਨ੍ਹਾਂ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1341 ਨਵੇਂ ਸੈਂਪਲ ਲਏ ਗਏ, ਜਿਸ ਨਾਲ ਕੁੱਲ ਸੈਂਪਲਾਂ ਦੀ ਗਿਣਤੀ 171665 ਹੋ ਗਈ ਹੈ, ਜਿਨ੍ਹਾਂ ‘ਚੋਂ 6477 ਸੈਂਪਲ ਪਾਜ਼ੀਟਿਵ, 164618 ਸੈਂਪਲ ਨੈਗੇਟਿਵ, 1749 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ, 133 ਸੈਂਪਲ ਇਨਵੈਲਿਡ ਹਨ, 226 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, 185 ਕੇਸ ਸਰਗਰਮ ਮਾਮਲੇ ਹਨ ਅਤੇ 6066 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੱਪਲਾਂਵਾਲਾ ਦੇ 75 ਸਾਲਾ ਵਿਅਕਤੀ ਅਤੇ ਫ਼ਤਿਹਗੜ੍ਹ ਨਿਆਣਾ ਦੀ 65 ਸਾਲਾ ਔਰਤ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਨੋਂ ਮ੍ਰਿਤਕ ਮਰੀਜ਼ ਕੋਰੋਨਾ ਪਾਜ਼ੀਟਿਵ ਸਨ।