ਪਠਾਨਕੋਟ ‘ਚ ਕੋਰੋਨਾ ਦੇ 17 ਹੋਰ ਨਵੇਂ ਮਾਮਲੇ ਆਏ ਸਾਹਮਣੇ
ਪਠਾਨਕੋਟ, 11 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਪਠਾਨਕੋਟ ‘ਚ ਅੱਜ ਕੋਰੋਨਾ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ 4 ਲੋਕਾਂ ‘ਚ ਕੋਰੋਨਾ ਦੇ ਲੱਛਣ ਨਾ ਮਿਲਣ ਕਾਰਨ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ‘ਚ ਕੋਰੋਨਾ ਕਾਰਨ ਹੁਣ ਤੱਕ 120 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਸਮੇਂ 190 ਸੰਕਰਮਿਤ ਵਿਅਕਤੀ ਜੇਰੇ ਇਲਾਜ ਹਨ।