ਮੋਗਾ ਜ਼ਿਲ੍ਹੇ ‘ਚ ਕੋਰੋਨਾ ਦੇ ਚਾਰ ਨਵੇਂ ਮਾਮਲੇ ਆਏ ਸਾਹਮਣੇ, ਤਿੰਨ ਮਰੀਜ਼ਾਂ ਨੇ ਤੋੜਿਆ ਦਮ
ਮੋਗਾ, 11 ਨਵੰਬਰ (ਡਾ: ਸਵਰਨਜੀਤ ਸਿੰਘ)- ਜ਼ਿਲ੍ਹੇ ‘ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ ਹੋ ਗਈਆਂ ਹਨ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 84 ਹੋ ਗਿਆ ਹੈ। ਉੱਥੇ ਹੀ ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ‘ਚ 4 ਹੋਰਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2518 ਹੋ ਗਈ, ਜਿਨ੍ਹਾਂ ‘ਚੋਂ 46 ਸਰਗਰਮ ਮਾਮਲੇ ਹਨ।