ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 47,905 ਮਾਮਲੇ ਆਏ ਸਾਹਮਣੇ, 550 ਲੋਕਾਂ ਦੀ ਗਈ ਜਾਨ

ਨਵੀਂ ਦਿੱਲੀ, 12 ਨਵੰਬਰ (ਨਿਊਜ਼ ਪੰਜਾਬ)- ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 47,905 ਨਵੇਂ ਮਾਮਲੇ ਆਏ ਹਨ, ਜਿਸ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 86,83,917 ਹੋ ਗਈ ਹੈ। ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ 550 ਮੌਤਾਂ ਤੋਂ ਬਾਅਦ ਦੇਸ਼ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਕੁੱਲ ਅੰਕੜਾ ਵੱਧ ਕੇ 1,28,121 ਹੋ ਗਿਆ ਹੈ।