ਜੇ. ਐਨ. ਯੂ. ਕੈਂਪਸ ‘ਚ ਅੱਜ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਘੁੰਡ ਚੁਕਾਈ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 12 ਨਵੰਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਧਾਨੀ ਦਿੱਲੀ ‘ਚ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਕੰਪਲੈਕਸ ‘ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਘੁੰਡ ਚੁਕਾਈ ਕਰਨਗੇ। ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਣ ਵਾਲੇ ਇਸ ਸਮਾਰੋਹ ‘ਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਵੀ ਹਾਜ਼ਰ ਰਹਿਣਗੇ।