ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 12 ਨਵੰਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਅਤੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ ‘ਚ ਅੱਜ ਸਵੇਰੇ ਕਰੀਬ 9 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਵੀ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ ਗਿਆ।