ਲੁਧਿਆਣਾ ਚ ਕੋਰੋਨਾ ਨੇ ਫਿਰ ਫੜਿਆ ਜ਼ੋਰ – 105 ਨਵੇਂ ਕੇਸ , 3 ਮੌਤਾਂ
ਨਿਊਜ਼ ਪੰਜਾਬ
ਲੁਧਿਆਣਾ, 12 ਨਵੰਬਰ
– ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਇਸ ਦੇ ਨਾਲ ਹੀ ਇਸ ਵਾਇਰਸ ਤੋਂ ਪੀੜ੍ਹਤ ਦਮ ਤੋੜਨ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਲੋਕਾਂ ਵਿਚ ਇਸ ਮਹਾਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ । ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 105 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ 88 ਮਰੀਜ਼ ਲੁਧਿਆਣਾ ਨਾਲ ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।