ਕਰੋਨਾ ਇਫ਼ੈਕਟ – ਦਿੱਲੀ ਚ ਦੁਬਾਰਾ ਪਾਬੰਦੀਆਂ ਦੀ ਤਿਆਰੀ, ਵਿਆਹਾਂ ਤੇ 50 ਤੋ ਵੱਧ ਮਹਿਮਾਨਾਂ ਤੇ ਪਾਬੰਦੀ

ਰਜਿੰਦਰ ਸਿੰਘ ਸਰਹਾਲੀ

ਨਵੀਂ ਦਿੱਲੀ, 17 ਨਵੰਬਰ- ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਵਿਆਹ ਸਮਾਰੋਹਾਂ ‘ਚ 200 ਲੋਕਾਂ ਨੂੰ ਆਗਿਆ ਦੇਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਹੁਣ ਵਿਆਹਾਂ ‘ਚ ਸਿਰਫ਼ 50 ਲੋਕਾਂ ਨੂੰ ਜਾਣ ਦੀ ਆਗਿਆ ਹੋਵੇਗੀ। ਦਿੱਲੀ ਸਰਕਾਰ ਇਸ ਫ਼ੈਸਲੇ ਨੂੰ ਮਨਜ਼ੂਰੀ ਲਈ ਉਪ ਰਾਜਪਾਲ ਦੇ ਕੋਲ ਭੇਜਿਆ ਗਿਆ ਹੈ। ਨਾਲ ਹੀ ਕੇਜਰੀਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਬਾਜ਼ਾਰਾਂ ਨੂੰ ਸੀਲ ਵੀ ਕੀਤਾ ਜਾ ਸਕਦੀ ਹੈ। ਉਨ੍ਹਾਂ ਕਿਹਾ, ”ਦਿੱਲੀ ‘ਚ ਕੋਰੋਨਾ ਦੀ ਸਥਿਤੀ ‘ਚ ਸੁਧਾਰ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਦਿੱਲੀ ‘ਚ ਵਿਆਹਾਂ ‘ਚ ਲੋਕਾਂ ਦੀ ਗਿਣਤੀ 50 ਤੋਂ ਵਧਾ ਕੇ 200 ਕਰ ਦਿੱਤੀ ਗਈ ਸੀ। ਹੁਣ ਉਸ ਹੁਕਮ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਨੂੰ ਮਨਜ਼ੂਰੀ ਲਈ ਐਲ. ਜੀ. (ਉਪ ਰਾਜਪਾਲ) ਕੋਲ ਭੇਜਿਆ ਗਿਆ ਹੈ।” ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਦੀਵਾਲੀ ਵੇਲੇ ਬਾਜ਼ਾਰਾਂ ‘ਚ ਲੋਕਾਂ ਨੂੰ ਬਿਨਾਂ ਮਾਸਕਾਂ ਅਤੇ ਸਰੀਰਕ ਦੂਰੀ ਦੇ ਘੁੰਮਦਿਆਂ ਦੇਖਿਆ ਗਿਆ ਸੀ, ਜਿਸ ਕਾਰਨ ਕੋਰੋਨਾ ਵਾਇਰਸ ਫੈਲ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਾਈਡਲਾਈਨਜ਼ ਮੁਤਾਬਕ ਲਾਕਡਾਊਨ ਲਗਾਉਣ ਲਈ ਕੇਂਦਰ ਸਰਕਾਰ ਦੀ ਆਗਿਆ ਚਾਹੀਦੀ ਹੈ। ਇਸ ਲਈ ਦਿੱਲੀ ਸਰਕਾਰ ਇਸ ਲੈ ਕੇ ਕੇਂਦਰ ਸਰਕਾਰ ਨੂੰ ਇਕ ਪ੍ਰਸਤਾਵ ਭੇਜੇਗੀ