ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਨੇ ਕੀਤੀ ਖਿੱਚ ਧੂਹ
ਨਵੀਂ ਦਿੱਲੀ , 29 ਨਵੰਬਰ – ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ। ਜ਼ਿਕਰਯੋਗ ਹੈ ਕਿ ਆਪ ਵਿਧਾਇਕ ਸੁਰੱਖਿਆ ਫੋਰਸਾਂ ਦੇ ਜਵਾਨਾਂ ਨੂੰ ਕਿਸੇ ਤਰ੍ਹਾਂ ਚਕਮਾ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਅੱਗੇ ਪਹੁੰਚਣ ਵਿਚ ਕਾਮਯਾਬ ਹੋ ਗਏ। ਜਿੱਥੇ ਪੁਲਿਸ ਨੇ ਉਨ੍ਹਾਂ ਦੀ ਖਿੱਚ ਧੂਹ ਕੀਤੀ|