ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

ਨਿਊਜ਼ ਪੰਜਾਬ

ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ
-ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦੇਣ ਦਾਨ
ਲੁਧਿਆਣਾ, 07 ਦਸੰਬਰ – ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਇਕ ਪੁਸਤਿਕਾ ‘ਰਣ ਯੋਧੇ 2020’ ਜਾਰੀ ਕੀਤੀ।
ਅੱਜ ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੂਰੁਆਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ ਕਮਾਂਡਰ ਬਲਜਿੰਦਰ ਸਿੰਘ ਵਿਰਕ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਝੰਡਾ ਲਾ ਕੇ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦਾਨ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਸਾਡੇ ਦੇਸ਼ ਲਈ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਤਹਿਤ ਭਾਰੀ ਮਾਤਰਾ ਵਿੱਚ ਫੰਡ ਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸ਼ਹੀਦਾਂ, ਬਜ਼ੁਰਗਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ।
ਇਸ ਮੌਕੇ ਸੁਪਰਡੈਂਟ ਰਾਕੇਸ਼ ਕੁਮਾਰ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।