‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ਅਧੀਨ ਦੂਜ਼ਾ ਕੁਇਜ਼ ਮੁਕਾਬਲਾ 13 ਦਸੰਬਰ ਨੂੰ -ਜੇਤੂਆਂ ਨੂੰ ਨਕਦ ਇਨਾਮ ਤੇ ਪ੍ਰਮਾਣ-ਪੱਤਰ ਵੀ ਦਿੱਤੇ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ

ਨਿਊਜ਼ ਪੰਜਾਬ

ਲੁਧਿਆਣਾ, 10 ਦਸੰਬਰ  ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ਅਧੀਨ ਸਕੂਲਾਂ ਦੇ ਚੋਣ ਸਾਖ਼ਰਤਾ ਕਲੱਬ (ਈ.ਐਲ.ਸੀ.) ਮੈਬਰਾਂ ਲਈ 13 ਦਸੰਬਰ, 2020 ਨੂੰ ਦੁਪਹਿਰ 12:00 ਵਜੇ ਦੂਜ਼ਾ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਨ੍ਹਾ ਮੁਕਾਬਲਿਆਂ ਦੇ ਜੇਤੂਆਂ ਲਈ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਵੀ ਦਿੱਤੇ ਜਾਣਗੇ.
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ”ਸੰਵਿਧਾਨ ਅਧਾਰਿਤ ਲੋਕਤੰਤਰ” ਮੁਹਿੰਮ ਤਹਿਤ ਸਾਂਝੇ ਕੀਤੇ ਗਏ 27 ਲੇਖਾਂ ਅੇਤ ਸਬੰਧਤ 8 ਵੀਡੀਓਜ਼ ਦੇ ਆਘਾਰ ‘ਤੇ ਦੂਜ਼ਾ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੁਇਜ਼ ਵਿੱਚ ਸਿਰਫ ਸਕੂਲ ਪੱਧਰ ਦੇ ਚੋਣ ਸਾਖ਼ਰਤਾ ਕਲੱਬ(ਈ.ਐਲ.ਸੀ.) ਮੈਂਬਰ ਹੀ ਹਿੱਸਾ ਲੈ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ, ਫੇਸਬੁੱਕ ਅਤੇ ਟਵਿੱਟਰ ‘ਤੇ ਕੁਇਜ਼ ਦਾ ਲਿੰਕ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕੀਤਾ ਜਾਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕਰਨ ਦਿੱਤਾ ਜਾਵੇਗਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜੇਤੂਆਂ ਲਈ ਪਹਿਲਾ ਨਕਦ ਇਨਾਮ 1500 ਰੁਪਏ, ਦੂਜ਼ਾ 1300 ਰੁਪਏ ਅਤੇ ਤੀਜ਼ਾ ਇਨਾਮ 1000 ਹਜ਼ਾਰ ਰੁਪਏ ਹੋਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਸਥਾਨ ‘ਤੇ ਇੱਕ ਤੋਂ ਵੱਧ ਜੇਤੂ ਹੋਣ ਦੀ ਸੂਰਤ ਵਿੱਚ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।