ਸਾਰਕ ਦੇਸ਼ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਮਜ਼ਬੂਤ ਰਣਨੀਤੀ ਤਿਆਰ ਕਰਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀ ਦਿੱਲੀ 13 ਮਾਰਚ (ਨਿਊਜ਼ ਪੰਜਾਬ ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰਕ ਦੇਸ਼ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਮਜ਼ਬੂਤ ਰਣਨੀਤੀ ਤਿਆਰ ਕਰਨ , ਪ੍ਰਧਾਨ ਮੰਤਰੀ ਮੋਦੀ ਨੇ ਸੁਝਾਅ ਦਿੱਤਾ ਕਿ ਸਾਰਕ ਦੇ ਸਾਰੇ ਮੈਂਬਰ ਦੇਸ਼ਾਂ ਦੇ ਨਾਗਰਿਕਾਂ ਦੀ ਤੰਦਰੁਸਤੀ ਲਈ ਇਨ੍ਹਾਂ ਦੇਸ਼ਾਂ ਦੇ ਆਗੂਆਂ ਨੂੰ ਵੀਡੀਓ ਕਾਨਫਰੰਸ ਦੇ ਰਾਹੀ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਸੁਨੇਹੇ ਵਿਚ ਕਿਹਾ ਕਿ ਅਸੀ ਇਕਮੁੱਠ ਹੋ ਕਿ ਦੁਨੀਆ ਲਈ ਮਿਸਾਲ ਪੇਸ਼ ਕਰ ਸਕਦੇ ਹਾਂ ਅਤੇ ਦੁਨੀਆ ਨੂੰ ਤੰਦਰੁਸਤ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ , ਉਨ੍ਹਾਂ ਕਿਹਾ ਕਿ ਅੱਜ ਵਿਸ਼ਵ coiv – 19 ਭਾਵ ਕੋਰੋਨਾ ਵਾਇਰਸ ਨਾਲ ਨਿਪਟਣ ਵਿੱਚ ਲੱਗਾ ਹੋਇਆ ਅਤੇ ਸਰਕਾਰਾਂ ਤੇ ਲੌਕ ਆਪੋ – ਆਪਣੇ ਪੱਧਰ ਤੇ ਇੱਸ ਵਿੱਚ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਦੁਨੀਆ ਦੀ ਵੱਸੋਂ ਦਾ ਵੱਡਾ ਹਿੱਸਾ ਦੱਖਣੀ ਏਸ਼ੀਆ ਵਿੱਚ ਰਹਿੰਦਾ ਹੈ ਅਤੇ ਓਥੋਂ ਦੀਆ ਸਰਕਾਰਾਂ ਨੂੰ ਲੋਕਾਂ ਦੀ ਤੰਦਰੁਸਤੀ ਦੇ ਲਈ ਸਾਰੇ ਯਤਨ ਕਰਨੇ ਚਾਹੀਦੇ ਹਨ |