ਯੂਕੇ ਚ ਕਰੋਨਾ ਦਾ ਡਰਾਵਣਾ ਰੂਪ ਸਾਹਮਣੇ ਆਇਆ, ਭਾਰਤ ਨੇ ਯੂ ਕੇ ਤੋਂ ਆਣ ਵਾਲੀਆ ਸਾਰੀਆਂ ਉਡਾਣਾਂ ਰੱਦ ਕੀਤੀਆਂ
ਨਵੀਂ ਦਿੱਲੀ, 21 ਦਸੰਬਰ
ਯੂਕੇ ਵਿੱਚ ਕਰੋਨਾਵਾਇਰਸ ਦਾ ਨਵਾਂ ਰੂਪ, ਜੋ ਬਹੁਤ ਤੇਜ਼ੀ ਨਾਲ ਫੈਲਦਾ ਹੈ, ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤਕ ਲਈ ਰੋਕ ਲਗਾ ਦਿੱਤੀ ਹੈ। ਯੂਕੇ ਵਿੱਚ ਕੋਵਿਡ-19 ਦੀ ਨਵੀਂ ਲਾਗ ਕਾਰਨ ਅਫਰਾ ਤਫਰੀ ਮਚ ਗਈ ਹੈ। ਭਾਰਤ ਦੇ ਸਿਹਤ ਮੰਤਰੀ ਹਰਸ਼ਵਰਧਨ ਨੇ ਹਾਲਾਂਕਿ ਅੱਜ ਦਿਨੇ ਕਿਹਾ ਕਿ ਕਰੋਨਾ ਦੇ ਨਵੇਂ ਰੂਪ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਥੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤਕ ਲਈ ਰੋਕ ਲਗਾ ਦਿੱਤੀ ਗਈ ਹੈ।