ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣ ਵਾਲੇ ਸ਼੍ਰੀ ਫਤਹਿਗੜ੍ਹ ਸਾਹਿਬ ਦਾ ਮੈਨੇਜਰ ਅਤੇ ਗ੍ਰੰਥੀ ਮੁਅੱਤਲ
ਚੰਡੀਗੜ੍ਹ, 21 ਦਿਸੰਬਰ ( ਕੁਲਦੀਪ ਗੁੱਗੂ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਕਰਨ ਅਤੇ ਉਸ ਨੂੰ ਸਿਰੋਪਾ ਦੇਣ ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਸੰਬੰਧਤ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਲੰਗਾਹ ਨਾਲ ਮਿਲਵਰਤਨ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੈਨੇਜਰ ਸਰਦਾਰ ਕਰਮ ਸਿੰਘ ਅਤੇ ਸਬੰਧਤ ਗ੍ਰੰਥੀ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਲਈ ਫਲਾਈਂਗ ਵਿਭਾਗ ਦੀ ਡਿਊਟੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੜਤਾਲੀਆ ਰਿਪੋਰਟ ਵਿੱਚ ਜੇਕਰ ਕੋਈ ਹੋਰ ਮੁਲਾਜ਼ਮ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।