ਪੀ ਏ ਯੂ ਟੀਚਰ ਯੂਨੀਅਨ ਵਲੋਂ ਕਾਲੇ ਬਿੱਲਾ ਖਿਲਾਫ ਰੋਸ ਪ੍ਰਦਰਸ਼ਨ

ਲੁਧਿਆਣਾ, 22 ਦਿਸੰਬਰ ( ਕੰਵਰ ਅੰਮ੍ਰਿਤਪਾਲ ਸਿੰਘ)

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅਤੇ ਇੰਪਲਾਈਜ ਯੂਨੀਅਨ ਵੱਲੋਂ ਯੂਨੀਵਰਸਿਟੀ ਵਿਖੇ ਕਿਸਾਨ ਵਿਰੋਧੀ ਬਿਲਾਂ ਦੇ ਵਿਰੁੱਧ ਕਿਸਾਨਾਂ ਦਾ ਸਾਥ ਦਿੰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਵਿੱਚ ਡਾਕਟਰ ਵਰਿੰਦਰ ਪਾਲ ਸਿੰਘ  ਜਿਨ੍ਹਾਂ ਨੇ ਥੋੜ੍ਹੇ ਦਿਨ ਪਹਿਲਾਂ ਕਿਸਾਨਾਂ ਦੇ ਹਿੱਤਾਂ ਵਿੱਚ ਖੜ੍ਹਦਿਆਂ ਭਾਰਤ ਸਰਕਾਰ ਵੱਲੋਂ ਮਿਲਣ ਵਾਲਾ ੳੁਚ ਪਾਏ ਦਾ ਸਨਮਾਨ ਰੋਸ ਵਜੋਂ ਮੋੜਿਆ ਹੈ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਭੇਦ-ਭਾਵ ਮਿਟਾ ਕੇ ਕਿਸਾਨਾਂ ਅਤੇ ਪੰਜਾਬ ਦੀ ਬੇਹਤਰੀ ਲਈ ਵੱਧ ਤੋਂ ਵੱਧ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰੇ ਕਿਸਾਨਾਂ ਦਾ ਕੰਮ ਨਹੀਂ ਹੈ ਬਲਕਿ ਕਿਸਾਨਾਂ ਦੀ ਥਾਂ ਤੇ ਸਾਨੂੰ ਵਧੇਰੇ ਉਚ ਸਿੱਖਿਆ ਪ੍ਰਾਪਤ ਲੋਕਾਂ ਨੂੰ ੳੁਥੇ ਜਾ ਕੇ ਬੈਠਣਾ ਚਾਹੀਦਾ ਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਟੀਚਰਾਂ ਨੇ ਸ਼ਮੂਲੀਅਤ ਕੀਤੀ।