ਕਰੋਨਾ ਲੁਧਿਆਣਾ- ਅੱਜ ਫਿਰ 50 ਨਵੇਂ ਕੇਸ ਅਤੇ 1 ਮੌਤ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 2223 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 24558 ਮਰੀਜ਼ਾਂ ਵਿਚੋਂ 93.46% (23171 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2223 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 429 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 23171 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 50 ਮਰੀਜ਼ (43 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 7 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 525915 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 523642 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 495451 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2273 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 24558 ਹੈ, ਜਦਕਿ 3633 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।