ਗਮਾਡਾ ਨੇ ਈਕੋ ਸਿਟੀ-2 ਯੋਜਨਾ ਵਿਚ 29 ਜਨਵਰੀ ਤੱਕ ਕੀਤਾ ਵਾਧਾ
ਨਿਊਜ਼ ਪੰਜਾਬ
ਚੰਡੀਗੜ੍ਹ, 14 ਜਨਵਰੀ: ( ਸੁਰਿੰਦਰ ਪਾਲ ਮੱਕੜ)
ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਯੋਜਨਾ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿਚ 29 ਜਨਵਰੀ, 2021 ਤੱਕ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਯੋਜਨਾ 14 ਜਨਵਰੀ, 2021 ਨੂੰ ਬੰਦ ਹੋਣ ਵਾਲੀ ਸੀ।
ਇਸ ਸਬੰਧੀ ਵੇਰਵੇ ਦਿੰਦਿਆਂ ਗਮਾਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਲਾਟਾਂ ਦੀ ਕੀਮਤ 25,000 ਰੁਪਏ ਪ੍ਰਤੀ ਗਜ਼ ਰੱਖੀ ਗਈ ਹੈ। ਇਸ ਸਕੀਮ ਵਿਚ 200 ਗਜ਼, 300 ਗਜ਼, 400 ਗਜ਼, 450 ਗਜ਼, 500 ਗਜ਼, 1000 ਗਜ਼ ਅਤੇ 2000 ਗਜ਼ ਦੇ ਪਲਾਂਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਦੇ ਬਰੋਸ਼ਰ ਸਿੰਗਲ ਵਿੰਡੋ ਸਰਵਿਸ ਕਾਊਂਟਰ, ਪੁੱਡਾ ਭਵਨ, ਸੈਕਟਰ -32, ਐਸ.ਏ.ਐਸ.ਨਗਰ ਜਾਂ ਇਸ ਯੋਜਨਾ ਨਾਲ ਜੁੜੇ ਵੱਖ-ਵੱਖ ਬੈਂਕਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਦੀਆਂ ਵੱਖ-ਵੱਖ ਬਰਾਂਚਾਂ ਤੋਂ ਖਰੀਦਿਆ ਜਾ ਸਕਦਾ ਹੈ ਜਿਸ ਦੀ ਕੀਮਤ 100 ਰੁਪਏ ਹੈ। ਇਸ ਤੋਂ ਇਲਾਵਾ ਬਿਨੈਕਾਰ ਵੈਬਸਾਈਟ gmada.gov.in ‘ਤੇ ਜਾ ਕੇ ਆਨਲਾਈਨ ਅਪਲਾਈ ਵੀ ਕਰ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।