ਜੰਤਰ-ਮੰਤਰ ਵਿਖੇ ਧਰਨੇ ਤੇ ਬੈਠੇ ਗੁਰਜੀਤ ਔਜਲਾ, ਰਵਨੀਤ ਬਿੱਟੂ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ

ਨਵੀ ਦਿੱਲੀ, 15 ਜਨਵਰੀ
ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਕਈ ਕਾਂਗਰਸੀ ਆਗੂਆਂ ਨੂੰ ਦਿੱਲੀ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ। ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਤੋਂ ਕਈ ਸੰਸਦ ਮੈਂਬਰ ਅਤੇ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਹੋਏ ਹਨ। ਆਪਣੀ ਗ੍ਰਿਫਤਾਰੀ ਬਾਰੇ ਬੋਲਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੂੰਹ-ਤੋੜਵਾਂ ਜਵਾਬ ਦਿੱਤਾ ਜਾਵੇਗਾ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।