ਕੀ ਸਮੇਂ ਨਾਲ ਤਕਦੀਰ ਬਦਲਦੀ ਹੈ? – ਗਿਆਨੀ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 19 ਜਨਵਰੀ 2021
ਨਿਊਜ਼ ਪੰਜਾਬ
ਕੀ ਸਮੇਂ ਨਾਲ ਤਕਦੀਰ ਬਦਲਦੀ ਹੈ? – ਗਿਆਨੀ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ
Amrit wele da Mukhwaak,
Harmandar Sahib amritsar sahib ji,
Ang-694,19-January-2021
*ਧਨਾਸਰੀ ਭਗਤ ਰਵਿਦਾਸ ਜੀ ਕੀ*
*ੴ ਸਤਿਗੁਰ ਪ੍ਰਸਾਦਿ ॥*
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694}
ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧।
ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ।
ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
धनासरी भगत रविदास जी की ੴ सतिगुर प्रसादि ॥ हम सरि दीनु दइआलु न तुम सरि अब पतीआरु किआ कीजै ॥ बचनी तोर मोर मनु मानै जन कउ पूरनु दीजै ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ {पन्ना 694}
पद्अर्थ: हम सरि = मेरे जैसा। सरि = जैसा, बराबर का। दीनु = निमाणा, कंगाल। अब = अब। पतीआरु = (और) परतावा। किआ कीजै = क्या करना? करने की जरूरत नहीं। बचनी तोर = तेरी बातें करके। मोर = मेरा। मानै = मान जाए, पतीज जाए। पूरन = पूर्ण भरोसा।1।
रमईआ कारने = सुंदर राम से। कवन = किस कारण? अबोल = नहीं बोलता। रहाउ।
माधउ = हे माधो! तुमारे लेखे = (भाव) तेरी याद में बीते। कहि = कहे, कहता है।2।
अर्थ: (हे माधो!) मेरे जैसा और कोई निमाणा नहीं, और तेरे जैसा और कोई दया करने वाला नहीं, (मेरी कंगालता का) अब और परतावा करने की जरूरत नहीं। (हे सुंदर राम!) मुझ दास को ये पूर्ण सिदक बख्श कि मेरा मन तेरी सिफत सालाह की बातों में पसीज जाया करे।1।
हे सुंदर राम! मैं तुझसे सदा सदके हूँ, क्या बात है कि तू मेरे से बात नहीं करता? । रहाउ।
रविदास कहता है–हे माधो! कई जन्मों से मैं तुझसे विछुड़ता आ रहा हूँ (मेहर कर, मेरा) ये जन्म तेरी याद में बीते; तेरा दीदार किए काफी समय हो गया है, (दर्शन की) आस में ही मैं जीता हूँ।2।1।
Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now?
May my mind surrender to Your Word; please, bless Your humble servant with this perfection. ||1||
I am a sacrifice, a sacrifice to the Lord.
O Lord, why are You silent? ||Pause||
For so many incarnations, I have been separated from You, Lord; I dedicate this life to You.
Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||
ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕੀ ਫ਼ਤਿਹ ॥