ਜੀਵਨ ਸਾਹਿਬ ਏ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ – ਵਿਚਾਰ ਡਾ. ਸੁਖਪ੍ਰੀਤ ਸਿੰਘ ਉਦੋਕੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 20 ਜਨਵਰੀ 2021
ਨਿਊਜ਼ ਪੰਜਾਬ
ਜੀਵਨ ਸਾਹਿਬ ਏ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ – ਵਿਚਾਰ ਡਾ. ਸੁਖਪ੍ਰੀਤ ਸਿੰਘ ਉਦੋਕੇ
Amrit wele da Mukhwaak,
Harmandar sahib Amritsar Sahib ,
Ang-635,20-Jan-2021
*ਸੋਰਠਿ ਮਹਲਾ ੧ ਤਿਤੁਕੀ ॥*
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}
ਪਦਅਰਥ: ਆਸਾ ਮਨਸਾ = ਮਾਇਆ ਵਾਲੀਆਂ ਆਸਾਂ ਤੇ ਫੁਰਨੇ। ਬੰਧਨੀ = (ਮਾਇਆ ਦੇ ਮੋਹ ਵਿਚ) ਬੰਨ੍ਹਣ ਵਾਲੇ। ਭਾਈ = ਹੇ ਭਾਈ! ਹੇ ਪੰਡਿਤ! ਕਰਮ ਧਰਮ = ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ। ਬੰਧਕਾਰੀ = ਮਾਇਆ ਦੇ ਬੰਧਨ ਪੈਦਾ ਕਰਨ ਵਾਲੇ। ਪਾਪਿ ਪੁੰਨਿ = (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ। ਬਿਨਸੈ = ਆਤਮਕ ਮੌਤ ਮਰਦਾ ਹੈ। ਵਿਸਾਰੀ = ਵਿਸਾਰ ਕੇ। ਜਗਿ = ਜਗਤ ਵਿਚ। ਵੇਕਾਰੀ = ਵਿਅਰਥ।੧।
ਪੰਡਿਤ = ਹੇ ਪੰਡਿਤ! ਕਰਮਾ ਕਾਰੀ = ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ। ਜਿਤੁ = ਜਿਸ ਦੀ ਰਾਹੀਂ। ਜਿਤੁ ਕਰਮਿ = ਜਿਸ ਕਰਮ ਦੀ ਰਾਹੀਂ। ਆਤਮ ਤਤੁ = ਆਤਮਾ ਦਾ ਮੂਲ।੧।ਰਹਾਉ।
ਬਕੈ ਖੜੋ = ਖਲੋਤਾ ਉਚਾਰਦਾ ਹੈਂ। ਕਰਹੁ = ਤੁਸੀ ਕਰਦੇ ਹੋ। ਸੰਸਾਰੀ = ਸੰਸਾਰ ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ। ਪਾਖੰਡਿ = ਪਾਖੰਡ ਨਾਲ। ਵਿਕਾਰੀ = ਵਿਕਾਰਾਂ ਦੀ। ਮਾਕੁਰੀ = ਮੱਕੜੀ, ਜਾਲਾ ਤਣਨ ਵਾਲਾ ਕਕਹਿਣਾ। ਊਂਡੀ = ਉਲਟੀ।੨।
ਘਣੀ = ਬਹੁਤ (ਲੋਕਾਈ) । ਭਾਇ = ਪਿਆਰ ਵਿਚ, ਮੋਹ ਵਿਚ। ਖੁਆਈ = ਖੁੰਝ ਗਈ। ਰਹਾਈ = ਰਹਿ ਜਾਂਦਾ ਹੈ।੩।
ਸਾਚੁ ਸਹਜੁ = ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ। ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਮਗੁ = ਰਸਤਾ। ਅੰਤਰਿ = ਅੰਦਰ। ਬੋਲਿ = ਬੋਲ ਕੇ। ਬਿਖੁ = ਜ਼ਹਿਰ, ਆਤਮਕ ਮੌਤ ਲਿਆਉਣ ਵਾਲੀ ਸ਼ੈ। ਖਾਈ = ਖਾਂਦਾ ਹੈ।੪।
ਪੰਡਿਤ = ਹੇ ਪੰਡਿਤ! ਵਿਲੋਈਐ = (ਜੇ) ਰਿੜਕੀਏ। ਤਥੁ = ਅਸਲ ਚੀਜ਼, ਮੱਖਣ। ਏਹਾ ਵਥੁ = ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ) । ਵਿਗੂਚੀਐ = ਖ਼ੁਆਰ ਹੋਈਦਾ ਹੈ। ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖੁ = ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ।੫।
ਤਾਗੋ = ਧਾਗਾ। ਕੋ = ਦਾ। ਦਹ ਦਿਸ = ਦਸੀਂ ਪਾਸੀਂ। ਮਾਇ = ਮਾਇਆ (ਨਾਲ) । ਗਾਠਿ = ਗੰਢ। ਛੂਟਈ = ਖੁਲ੍ਹਦੀ। ਕਰਮ = ਰਸਮੀ ਧਾਰਮਿਕ ਕੰਮ।੬।
ਮਨਿ = ਮਨ ਵਿਚ। ਭੈ = (ਪਰਮਾਤਮਾ ਦੇ) ਡਰ = ਅਦਬ ਵਿਚ। ਸਚੁ = ਅਟੱਲ (ਆਤਮਕ ਜੀਵਨ ਦੇਣ ਵਾਲਾ) । ਮਜਨੁ = ਤੀਰਥ = ਇਸ਼ਨਾਨ। ਵਿਸੇਖੁ = ਵਿਸ਼ਸ਼ੇਤਾ ਦਾ ਹੱਕਦਾਰ। ਅੰਕਸੁ = ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ। ਜਿਨਿ = ਜਿਸ (ਗੁਰੂ) ਨੇ। ਮਨਿ = ਮਨ ਵਿਚ। ਭੇਖੁ = (ਵਿਖਾਵੇ ਦਾ) ਧਾਰਮਿਕ ਲਿਬਾਸ।੭।
ਹਾਟੁ = ਹੱਟ। ਸਰਾਫ = ਸ਼ਾਹ। ਕੋ = ਦਾ। ਦ੍ਰਿੜੈ = ਪੱਕੀ ਤਰ੍ਹਾਂ ਚੇਤੇ ਰੱਖਦਾ ਹੈ। ਧਨੁ = ਭਾਗਾਂ ਵਾਲਾ। ਮੇਲਿ = ਮੇਲ ਵਿਚ, ਸਤ ਸੰਗ ਵਿਚ।੮।
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।
ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।
सोरठि महला १ तितुकी ॥ आसा मनसा बंधनी भाई करम धरम बंधकारी ॥ पापि पुंनि जगु जाइआ भाई बिनसै नामु विसारी ॥ इह माइआ जगि मोहणी भाई करम सभे वेकारी ॥१॥
पद्अर्थ: आसा मनसा = मायावी आशाओं के फुरने। बंधनी = (माया के मोह में) बंधने वाले। भाई = हे भाई! हे पंडित! करम धरम = वह कर्म जो धार्मिक कहे गए हैं, रस्मी धार्मिक कर्म। बंधकारी = माया के बंधन पैदा करने वाले। पाप पुंनि = (रस्मी तौर पर माने गए) पाप और पुण्य के कारण। बिनसै = आत्मिक मौत मरता है। विसारी = बिसार के। जगि = जगत में। वेकारी = व्यर्थ।1।
अर्थ: हे भाई! (तीर्थ-व्रत आदि धर्म के नाम कर्म करते हुए भी मायावी आशाएं और फुरने बरकरार रहते हैं, ये) आशाएं और फुरने माया के मोह में बांधने वाले हैं, (ये रस्मी) धार्मिक कर्म (बल्कि) माया के बंधन पैदा करने वाले हैं। हे भाई! (रस्मी तौर पर माने हुए) पाप और पुण्य के कारण जगत पैदा होता है (जनम मरण के चक्कर में आता है), परमात्मा का नाम भुला के आत्मिक मौत मरता है। हे भाई! ये माया जगत में (जीवों को) मोहने का काम किए जा रही है, ये सारे (धार्मिक निहित) कर्म व्यर्थ ही जाते हैं।1।
सुणि पंडित करमा कारी ॥ जितु करमि सुखु ऊपजै भाई सु आतम ततु बीचारी ॥ रहाउ॥
पद्अर्थ: पंडित = हे पंण्डत! करमा कारी = कर्म काण्डी, तीर्थ व्रत आदि निहित कर्मों में विश्वास करने वाला। जितु = जिस के द्वारा। जितु करमि = जिस कर्म से। आतम ततु = आत्मा का मूल।1। रहाउ।
अर्थ: (तीर्थ व्रत आदि धार्मिक निहित हुए) कर्मों में विश्वास रखने वाले हे पण्डित! सुन (ये कर्म-धर्म आत्मिक आनंद नहीं पैदा कर सकते)। हे भाई! जिस काम के द्वारा आत्मिक आनंद पैदा होता है वह (ये) है कि आत्मिक जीवन देने वाले जगत मूल (के गुणों) को अपने विचार-मण्डल में (लाया जाए)।1। रहाउ।
सासतु बेदु बकै खड़ो भाई करम करहु संसारी ॥ पाखंडि मैलु न चूकई भाई अंतरि मैलु विकारी ॥ इन बिधि डूबी माकुरी भाई ऊंडी सिर कै भारी ॥२॥
पद्अर्थ: बकै खड़ो = खड़ा उचारता है। करहु = तुम करते हो। संसारी = दुनियावी, माया में प्रवृत करने वाले। पाखंडि = पाखण्ड से। विकारी = विकारों से। माकुरी = मकड़ी, जाला तानने वाला कीड़ा। ऊंडी = उल्टी।2।
अर्थ: हे पण्डित जी! तुम (लोगों को सुनाने के लिए) वेद-शास्त्र (आदि धर्म-पुस्तकें) खोल के उचारते रहते हो, पर खुद वही कर्म करते हो जो माया के मोह में फसाए रखें। हे पंडित! (इस) पाखण्ड से (मन की) मैल दूर नहीं हो सकती, विकारों की मैल मन के अंदर ही टिकी रहती है। इस तरह तो मकड़ी भी (अपना जाला आप बुन के फिर उसी जाले में) उल्टी सिर भार हो के मरती है।2।
दुरमति घणी विगूती भाई दूजै भाइ खुआई ॥ बिनु सतिगुर नामु न पाईऐ भाई बिनु नामै भरमु न जाई ॥ सतिगुरु सेवे ता सुखु पाए भाई आवणु जाणु रहाई ॥३॥
पद्अर्थ: घणी = बहुत (दुनिया)। भाइ = प्यार में, मोह में। खुआई = गवा गई। रहाई = रह जाता है।3।
अर्थ: हे भाई! दुर्मति के कारण बेअँत दुनियाँ दुखी हो रही है, परमात्मा को बिसार के और ही मोह में डूबी हुई है। परमात्मा का नाम गुरु के बिना नहीं मिल सकता, और प्रभु के नाम के बिना मन की भटकना दूर नहीं होती। जब मनुष्य गुरु की (बताई हुई) सेवा करता है, तब आत्मिक आनँद प्राप्त करता है, और जनम-मरण के चक्कर को समाप्त कर लेता है।3।
साचु सहजु गुर ते ऊपजै भाई मनु निरमलु साचि समाई ॥ गुरु सेवे सो बूझै भाई गुर बिनु मगु न पाई ॥ जिसु अंतरि लोभु कि करम कमावै भाई कूड़ु बोलि बिखु खाई ॥४॥
पद्अर्थ: सचु सहजु = सदा कायम रहने वाली अडोल आत्मिक अवस्था। ते = से। साचि = सदा स्थिर प्रभु में। मगु = मार्ग। अंतरि = अंदर। बोलि = बोल के। बिखु = जहर, आत्मिक मौत लाने वाली चीज। खाई = खाता है।4।
अर्थ: हे भाई! बुरी मति के कारण बेअंत दुनिया दुखी हो रही है, परमात्मा को बिसार के और के मोह में भटकी हुई है। परमात्मा का नाम गुरु के बिना नहीं मिल सकता, और प्रभु के नाम के बिना मन की भटकन दूर नहीं होती। जब मनुष्य गुरु की (बताई हुई) सेवा करता है, गुरु के बिना (ये) रास्ता नहीं मिलता। जिस मनुष्य के मन में लोभ (की लहर) जोर डाल रही हो, ये रस्मी धार्मिक कर्म करने का उसको कोई (आत्मिक) लाभ नहीं हो सकता। (माया की खातिर) झूठ बोल-बोल के वह मनुष्य (आत्मिक मौत लाने वाला ये झूठ-रूपी) जहर खाता रहता है।4।
पंडित दही विलोईऐ भाई विचहु निकलै तथु ॥ जलु मथीऐ जलु देखीऐ भाई इहु जगु एहा वथु ॥ गुर बिनु भरमि विगूचीऐ भाई घटि घटि देउ अलखु ॥५॥
पद्अर्थ: पंडित = हे पंण्डत! विलोईऐ = (अगर) मथें। तथु = तत्व, असल चीज, मक्खन। एहा वथु = यही चीज (पानी ही प्राप्त करता है)। विगूचीऐ = दुखी होते हैं। देउ = देव, प्रकाश रूप प्रभु। अलखु = जिसका स्वरूप समझा नहीं जा सकता।5।
अर्थ: हे पंडित! अगर दही मथें तो उसमें से मक्खन निकलता है, पर अगर पानी मथें, तो पानी ही देखने में आता है। ये (माया-मोह में फसा) जगत (पानी मथ-मथ के) ये पानी ही हासिल करता है। हे भाई! गुरु की शरण पड़े बिना (माया की) भटकना में ही दुखी होते रहते हैं, घट-घट व्यापक अलख परमात्मा से टूटे रहते हैं।5।
इहु जगु तागो सूत को भाई दह दिस बाधो माइ ॥ बिनु गुर गाठि न छूटई भाई थाके करम कमाइ ॥ इहु जगु भरमि भुलाइआ भाई कहणा किछू न जाइ ॥६॥
पद्अर्थ: तगो = धागा। को = का। दह दिस = दसों दिशाओं में। माइ = माया (से)। गाठि = गाँठ। छूटई = खुलती। करम = रस्मी धार्मिक कर्म।6।
अर्थ: हे भाई! ये जगत सूत्र का धागा (समझ लें, जैसे धागे में गाँठें पड़ी हुई हों, सांसारिक जीवों को) माया के मोह की दसों दिशाओं से गाँठें पड़ी हुई हैं (भाव, मोह में फसे हुए जीव दसों-दिशाओं में खिचे जा रहे हैं)। (अनेक जीव ये रस्मी धार्मिक) कर्म कर-कर के हार गए, पर गुरु की शरण पड़े बिना मोह की गाँठ नहीं खुलती। हे भाई! ये जगत (रस्मी धार्मिक कर्म करता हुआ भी मोह की) भटकना में इतना उलझा हुआ है कि बयान नहीं किया जा सकता।6।
गुर मिलिऐ भउ मनि वसै भाई भै मरणा सचु लेखु ॥ मजनु दानु चंगिआईआ भाई दरगह नामु विसेखु ॥ गुरु अंकसु जिनि नामु द्रिड़ाइआ भाई मनि वसिआ चूका भेखु ॥७॥
पद्अर्थ: मनि = मन में। भै = (परमात्मा के) डर अदब में। सचु = अटल (आत्मिक जीवन देने वाला)। मजनु = तीर्थ स्नान। विसेखु = विशेषता के हकदार। अंकसु = कुंडा जो हाथी को चलाने के लिए बर्तते हैं। जिनि = जिस (गुरु) ने। मनि = मन में। भेखु = (दिखावे का) लिबास।7।
अर्थ: हे पंडित! अगर गुरु मिल जाए तो परमात्मा का डर-अदब मन में बस जाता है। उस डर-अदब में रह के (माया के मोह से) मरना (जीव के माथे पे किए हुए कर्मों का ऐसा) लेख (है जो इसको अटल) (जीवन देता) है। हे भाई! तीर्थ-स्नान दान-पुण्य व और अच्छाईयां परमात्मा का नाम ही हैं, परमात्मा के नाम को ही उसकी हजूरी में प्राथमिकता मिलती है। (माया में मस्त मन-हाथी को सीधे रास्ते पर चलाने के लिए) गुरु (का शब्द) कुंडा है, गुरु ने ही परमात्मा का नाम मनुष्य को दृढ़ करवाया है। (गुरु की मेहर से जब नाम) मन में बसता है, तब धार्मिक दिखावा समाप्त हो जाता है।7।
इहु तनु हाटु सराफ को भाई वखरु नामु अपारु ॥ इहु वखरु वापारी सो द्रिड़ै भाई गुर सबदि करे वीचारु ॥ धनु वापारी नानका भाई मेलि करे वापारु ॥८॥२॥
पद्अर्थ: हाटु = दुकान। सराफ़ = शाह। को = का। द्रिढ़ै = दृढ़ कर लेता है, पक्की तरह याद रखता है। धनु = भाग्यशाली। मेलि = मेल में, सत्संग में।8।
अर्थ: हे भाई! ये मानव शरीर परमात्मा-सर्राफ़ की दी हुई एक हाट है जिसमें कभी ना खत्म होने वाला नाम-सौदा है। वही जीव-व्यापारी इस सौदे का (अपने शरीर हाट में) दृढ़ता से वणज करता है जो गुरु के शब्द में विचार करता है। हे नानक! वह जीव-व्यापारी भाग्यशाली है जो साधु-संगत में (रह के) ये व्यापार करता है।8।2।
Sorat’h, First Mehl, Ti-Tukas:
Hope and desire are entrapments, O Siblings of Destiny. Religious rituals and ceremonies are traps.
Because of good and bad deeds, one is born into the world, O Siblings of Destiny; forgetting the Naam, the Name of the Lord, he is ruined.
This Maya is the enticer of the world, O Siblings of Destiny; all such actions are corrupt. ||1||
Listen, O ritualistic Pandit:
that religious ritual which produces happiness, O Siblings of Destiny, is contemplation of the essence of the soul. ||Pause||
You may stand and recite the Shaastras and the Vedas, O Siblings of Destiny, but these are just worldly actions.
Filth cannot be washed away by hypocrisy, O Siblings of Destiny; the filth of corruption and sin is within you.
This is how the spider is destroyed, O Siblings of Destiny, by falling head-long in its own web. ||2||
So many are destroyed by their own evil-mindedness, O Siblings of Destiny; in the love of duality, they are ruined.
Without the True Guru, the Name is not obtained, O Siblings of Destiny; without the Name, doubt does not depart.
If one serves the True Guru, then he obtains peace, O Siblings of Destiny; his comings and goings are ended. ||3||
True celestial peace comes from the Guru, O Siblings of Destiny; the immaculate mind is absorbed into the True Lord.
One who serves the Guru, understands, O Siblings of Destiny; without the Guru, the way is not found.
What can anyone do, with greed within? O Siblings of Destiny, by telling lies, they eat poison. ||4||
O Pandit, by churning cream, butter is produced.
By churning water, you shall only see water, O Siblings of Destiny; this world is like that.
Without the Guru, he is ruined by doubt, O Siblings of Destiny; the unseen Divine Lord is in each and every heart. ||5||
This world is like a thread of cotton, O Siblings of Destiny, which Maya has tied on all ten sides.
Without the Guru, the knots cannot be untied, O Siblings of Destiny; I am so tired of religious rituals.
This world is deluded by doubt, O Siblings of Destiny; no one can say anything about it. ||6||
Meeting with the Guru, the Fear of God comes to abide in the mind; to die in the Fear of God is one’s true destiny.
In the Court of the Lord, the Naam is far superior to ritualistic cleansing baths, charity and good deeds, O Siblings of Destiny.
One who implants the Naam within himself, through the Guru’s halter – O Siblings of Destiny, the Lord dwells in his mind, and he is free of hypocrisy. ||7||
This body is the jeweler’s shop, O Siblings of Destiny; the incomparable Naam is the merchandise.
The merchant secures this merchandise, O Siblings of Destiny, by contemplating the Word of the Guru’s Shabad.
Blessed is the merchant, O Nanak, who meets the Guru, and engages in this trade. ||8||2||
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫ਼ਤਿਹ ॥