ਟਰੈਕਟਰ ਪਰੇਡ ਚ ਕਿਸਾਨਾਂ ਤੇ ਪੁਲਿਸ ਦੀ ਹੋਈ ਝੜਪ
ਨਵੀਂ ਦਿੱਲੀ, ਜਨਵਰੀ 26:
ਦਿੱਲੀ ਵਿੱਚ ਦਾਖਲ ਹੋਏ ਕਿਸਾਨ ਸਾਰੀਆਂ ਰੋਕਾਂ ਤੋੜ ਕੇ ਆਈਟੀਓ ’ਤੇ ਪੁੱਜ ਗਏ ਜਿਥੇ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ।ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਇਸ ਕਾਰਨ ਉਥੇ ਹਾਲਾਤ ਤਣਾਅਪੂਰਨ ਹੋ ਗਏ ਹਨ। ਪ੍ਰਾਪਤ ਸੂਚਨਾ ਮੁਤਾਬਕ ਇਸ ਹਿੰਸਾ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ ਤੇ ਪੁਲੀਸ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ। ਇਸ ਦੌਰਾਨ ਬੱਸਾਂ ਤੇ ਕਾਰਾਂ ਦੀ ਭੰਨ ਤੋੜ ਕੀਤੀ ਗਈ। ਕਿਸਾਨ ਪੁਲੀਸ ਰੋਕਾਂ ਤੋੜ ਕੇ ਪੈਦਲ ਹੀ ਅੱਗੇ ਵਧ ਗਏ।ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ’ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਉਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ।