ਲੁਧਿਆਣਾ ਜਲਦ ਹੀ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ – ਭਾਰਤ ਭੂਸ਼ਣ ਆਸ਼ੂ

ਨਿਊਜ਼ ਪੰਜਾਬ 

ਲੁਧਿਆਣਾ, 03 ਫਰਵਰੀ  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੇ 40 ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ।
ਸ੍ਰੀ ਆਸ਼ੂ ਨੇ ਇਹ ਗੱਲ ਸਥਾਨਕ ਹੰਬੜਾ ਰੋਡ ‘ਤੇ ਜੋਤੀ ਕੇਂਦਰ ਦੇ ਨੇੜੇ ਇਕ ਸਟੈਟਿਕ ਕੰਪੈਕਟਰ ਦਾ ਉਦਘਾਟਨ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਹੀ। ਇਹ ਸਟੈਟਿਕ ਕੰਪੈਕਟਰ ਇਲਾਕੇ ਵਿਚ ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਲਗਾਇਆ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ, ਨਿਗਮ ਕੌਂਸਲਰ ਸ੍ਰੀਮਤੀ ਰਾਸ਼ੀ ਅਗਰਵਾਲ ਅਤੇ ਸ੍ਰੀ ਸੰਨੀ ਭੱਲਾ, ਸ੍ਰੀ ਮਹਾਰਾਜ ਸਿੰਘ ਰਾਜੀ, ਸ੍ਰੀ ਹੇਮ ਰਾਜ ਅਗਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਉਹ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ. ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਮਾਜਿਕ ਕੰਮ ਲਈ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਕੁੱਲ 40 ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਪਹਿਲਾਂ ਗਿੱਲੇ ਅਤੇ ਸੁੱਕੇ ਕੂੜੇਦਾਨ ਅੱਲਗ ਕੀਤਾ ਜਾਂਦਾ ਹੈ ਅਤੇ ਫਿਰ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ।
ਬਾਅਦ ਵਿੱਚ, ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਹੈਬੋਵਾਲ ਇਲਾਕੇ ਦੇ ਵਾਰਡ ਨੰਬਰ 81 ਦੀ ‘ਆਰੇ ਵਾਲੀ’ਂ ਗਲੀ ਵਿੱਚ ਇੰਟਰਲੌਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹ ਕੰਮ ਲਗਭਗ 48 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ।