ਇੱਕ ਵਿੱਚ ਅਨੇਕ ਅਤੇ ਅਨੇਕਾਂ ਵਿੱਚ ਇਕ ਹੈ – ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 7 ਫਰਵਰੀ 2021

ਨਿਊਜ਼ ਪੰਜਾਬ

ਇੱਕ ਵਿੱਚ ਅਨੇਕ ਅਤੇ ਅਨੇਕਾਂ ਵਿੱਚ ਇਕ ਹੈ – ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

ਅੰਮ੍ਰਿਤ ਵੇਲੇ ਦਾ ਹੁਕਮਨਾਮਾ,
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,
07 ਫਰਵਰੀ 2021

*ਸੋਰਠਿ ਮਹਲਾ ੫ ਘਰੁ ੩ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥*

*☬ ਵਿਆਖਿਆ ☬*

*ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*

*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ ਜੀ! (ਆਖੋ – ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*

*सोरठि महला ५ घरु ३ चउपदे*

*ੴ सतिगुर प्रसादि ॥*
*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच* *निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥*

*☬ अर्थ ☬*

*राग सोरठि, घर ३ में गुरू अर्जन देव जी की चार-बंदों वाली बाणी।*

*अकाल पुरख एक है और सतिगुरू की कृपा द्वारा मिलता है।*
*हे भाई! नगर के पैंचों को मिल कर (कामादिक वैरियों से पै रहा) सहम दूर नहीं किया जा सकता। सरदार लोगों से भी संतुष्टी नहीं मिल सकती (कि यह वैरी तंग नहीं करेंगे।) सरकारी हाकिमों के आगे भी यह झगड़ा (पेश़ करने से कुछ नहीं बनता।) प्रभू पातिशाह को मिल कर फैसला हो जाता है (और, कामादिक वैरियों का भय खत्म हो जाता है) ॥१॥ अब (कामादिक वैरियों से पै रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरू को सृष्टि के खसम को मिल गए ॥ रहाउ ॥ हे भाई! जब मनुष्य प्रभू की हजूरी में पहुँचता है (मन जोड़ता है), तब इस की (कामादिक वैरियों के विरुद्ध) सारी शिकायत खत्म हो जाती है। तब मनुष्य वह अवस्था हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई! प्रभू की हजूरी में सदा कायम रहने वाले न्याय अनुसार (कामादिकों के साथ हो रही टकर का) फैसला हो जाता है। उस दरगाह में (जाबरों का कोई लिहाज़ नहीं किया जाता) मालिक और नौकर एक जैसा समझा जाता है। प्रत्येक के दिल की जानने वाला प्रभू (हजूरी में पहुँचे हुए सवालिए के दिल की) जानता है, (उस के) बोले बिना वह प्रभू आप (उस के दिल की पीड़ा को) समझ लेता है ॥३॥ हे भाई! प्रभू सभी जगहों का मालिक है, उस के साथ मिलाप-अवस्था में मनुष्य के अंदर प्रभू की सिफ़त-सलाह की बाणी एक-रस पूरा प्रभाव पा लेती है (और, मनुष्य ऊपर कामादिक वैरी अपना जोर नहीं पा सकते)। (परन्तु, हे भाई! उस को मिलने के लिए) उस के साथ कोई चलाकी नहीं की जा सकती। हे नानक जी! (कहो – हे भाई! अगर उस को मिलना है, तो) आपा-भाव गवा कर (उस को) मिल ॥४॥१॥५१॥*

*Sorath Mahalaa 5 Ghar 3 Chaupade*

*Ik Oankaar Satgur Parsaad ||*
*Mil Panchahu Nahee Sehsaa Chukaaeaa || Sikdaarahu Neh Pateeaaeaa || Umraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Saglee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||*

*☬ Meaning ☬*

*Sorath, Fifth Mahalaa, Third House, Chaupade:*

*One Universal Creator God. By The Grace Of The True Guru:*
*Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1|| Now, I do not go searching anywhere else, Because I have met the Guru, the Lord of the Universe. || Pause || When I came to God’s Darbaar, His Holy Court, Then all of my cries and complaints were settled. Now that I have attained what I had sought, Where should I come and where should I go ? ||2|| There, true justice is administered. There, the Lord Master and His disciple are one and the same. The Inner-knower, the Searcher* *of hearts, knows. Without our speaking, He understands. ||3|| He is the King of all places. There, the unstruck melody of the Shabad resounds. Of what use is cleverness when dealing with Him ? Meeting with Him, O Nanak Ji, one loses his self-conceit. ||4||1|
*WAHEGURU JI KA KHALSA*
*WAHEGURU JI KI FATEH*