ਹਰਜੀਤ ਸਿੰਘ ਖਾਲਸਾ ਦੀ ਅਕਾਲੀ ਦਲ ਵੱਲੋਂ ਜਿਲ੍ਹਾ ਖੰਨਾ ਜਨਰਲ ਸਕੱਤਰ ਤੌਰ ਤੇ ਨਿਯੁਕਤੀ

ਨਿਊਜ਼ ਪੰਜਾਬ

ਖੰਨਾ  8 ਫਰਵਰੀ

 

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਸਹਾਰਨਮਾਜਰਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਪ੍ਰਵਾਨਗੀ ਨਾਲ ਹਰਜੀਤ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਖ਼ਾਲਸਾ ਨੂੰ ਨਿਯੁਕਤੀ ਸਾਬਕਾ ਪ੍ਰਧਾਨ ਨਗਰ ਕੌਂਸਲ ਖੰਨਾ ਇਕਬਾਲ ਸਿੰਘ ਚੰਨੀ ਵੱਲੋਂ ਦਿੱਤਾ ਗਿਆ ਤੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਖ਼ਾਲਸਾ ਨੇ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਮੇਸ਼ਾ ਮਿਹਨਤੀ ਤੇ ਜੂਝਾਰੂ ਵਰਕਰਾਂ ਨੂੰ ਪਾਰਟੀ ‘ਚ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਖ਼ਾਲਸਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਬਲ ਮਿਲੇਗਾ।