ਦਰਪੇਸ਼ ਸਮੱਸਿਆਵਾਂ ਦਾ ਮੌਕੇ ‘ਤੇ ਕੱਢਿਆ ਜਾਵੇਗਾ ਹੱਲ-ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

-ਲੁਧਿਆਣਾ ਵਿਖੇ ਪਹਿਲੀ ਜਿਲ੍ਹਾ  ਵਾਰ ਮੀਟਿੰਗ 18 ਮਾਰਚ ਨੂੰ
ਲੁਧਿਆਣਾ, 15 ਮਾਰਚ ( ਨਿਊਜ਼ ਪੰਜਾਬ )-ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਜਾਨਣ ਅਤੇ ਉਨ੍ਹਾਂ  ਦੇ ਸਥਾਈ ਹੱਲ ਲਈ ਜਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦਿੱਤੀ।
ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਉਨ੍ਹਾਂ ਕੋਲ ਖੁਦ ਜਾ ਕੇ ਸੁਣਿਆ ਜਾਵੇ ਅਤੇ ਉਨ੍ਹਾਂ  ਦਾ ਮੌਕੇ ‘ਤੇ ਹੱਲ ਕੀਤਾ ਜਾਵੇ ਤਾਂ ਜੋ ਸੂਬੇ ਦੇ ਨੌਜਵਾਨ ਆਪਣੀ ਊਰਜਾ ਦੀ ਇਸਤੇਮਾਲ ਸੂਬੇ ਦੇ ਵਿਕਾਸ ਵਿੱਚ ਕਰ ਸਕਣ।
ਉਨ੍ਹਾਂ  ਦੱਸਿਆ ਕਿ ਇਸੇ ਕਰਕੇ ਹੀ ਬੋਰਡ ਵੱਲੋਂ ਨੌਜਵਾਨਾਂ ਨਾਲ ਜ਼ਿਲ•ਾਵਾਰ ਮੀਟਿੰਗਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲੜੀ ਦੀ ਪਹਿਲੀ ਮੀਟਿੰਗ ਮਿਤੀ 18 ਮਾਰਚ, 2020 ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਬੋਰਡ ਦੇ ਆਈ. ਏ. ਐੱਸ. ਪੱਧਰ ਦੇ ਸੀਨੀਅਰ ਅਧਿਕਾਰੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਜਿਲਾ ਪੱਧਰੀ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ।
ਉਨ੍ਹਾਂ  ਨੌਜਵਾਨਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਖੁਲ੍ਹਾ  ਸੱਦਾ ਦਿੰਦਿਆਂ ਕਿਹਾ ਕਿ ਮੀਟਿੰਗ ਦੌਰਾਨ ਸਾਹਮਣੇ ਆਉਣ ਵਾਲੇ ਸਾਂਝੇ ਮਸਲਿਆਂ ਨੂੰ ਪੰਜਾਬ ਸਰਕਾਰ ਪੱਧਰ ‘ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਆਵਾਜ਼ ਬਣੇਗਾ। ਇਸ ਲਈ ਨੌਜਵਾਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ।