ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਗ੍ਰਿਫਤਾਰ

ਨਵੀਂ ਦਿੱਲੀ, 14 ਫਰਵਰੀ (ਨਵਜੋਤ ਸਿੰਘ)

ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਗੈਂਗਸਟਰ ਤੋਂ ਸਿਆਸਤਦਾਨ ਬਣ ਰਹੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਸ ਬਾਰੇ ਸੂਹ ਦੇਣ ਵਾਲੇ ਲਈ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਉਸ ਨੂੰ ਦਿੱਲੀ ਦੇ ਨੇੜੇ ਤੇੜੇ ਤੋਂ ਕਾਬੂ ਕੀਤਾ ਗਿਆ ਹੈ।