ਮੁੱਖ ਮੰਤਰੀ ਦੇ ਹੁੱਕਮ — ਡਿਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ
ਵਿੱਤ ਕਮਿਸ਼ਨਰ ਮਾਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਨੂੰ ਦੁਹਰਾਇਆ
ਚੰਡੀਗੜ•, 15 ਮਾਰਚ : (ਨਿਊਜ਼ ਪੰਜਾਬ )
ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਕੇ.ਬੀ.ਐਸ. ਸਿੱਧੂ ਨੇ ਸੂਬੇ ਵਿੱਚ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ਼ ਖਸਰਾ ਗਿਰਦਾਵਰੀ ਦੀਆਂ ਵਿਆਪਕ ਰਿਪੋਰਟਾਂ ਭੇਜਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਨੂੰ ਦੁਹਰਾਇਆ।
ਇਹ ਪ੍ਰਗਟਾਵਾ ਕਰਦਿਆਂ ਐਫ.ਸੀ.ਆਰ. ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਮੁੱਢਲੀਆਂ ਰਿਪੋਰਟਾਂ ਜਲਦੀ ਤੋਂ ਜਲਦੀ ਪੇਸ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਮਾਲ ਵਿਭਾਗ ਵੱਲੋਂ ਖ਼ਰਾਬ ਮੌਸਮ ਦੇ ਕਾਰਨ ਨੁਕਸਾਨੀ ਫ਼ਸਲ ਦੇ ਇਵਜ਼ ਵਿੱਚ ਮੁਆਵਜ਼ੇ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਸ੍ਰੀ ਸਿੱਧੂ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ•ੇਮਾਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਤ ਜ਼ਿਲਿ•ਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਹਨ।
ਵਿੱਤ ਕਮਿਸ਼ਨਰ ਮਾਲ ਨੇ ਮਾਲ ਅਧਿਕਾਰੀਆਂ ਤੋਂ ਇਲਾਵਾ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਉਹ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਮੀਂਹ ਤੇ ਗੜ•ੇਮਾਰੀ ਤੋਂ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ।
ਕਾਬਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸੂਬੇ ਵਿੱਚ ਬੇਮੌਸਮੇ ਮੀਂਹ ਅਤੇ ਗੜ•ੇਮਾਰੀ ਕਾਰਨ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਗਿਰਦਾਵਰੀ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।