ਸਿਵਲ ਸਰਜਨ ਤੇ ਸਹਾਇਕ ਸਿਵਲ ਸਰਜਨ ਵੱਲੋਂ ਅੱਜ ਖੁੱਦ ਕੋਵਿਡ-19 ਟੀਕਾਕਰਣ ਦਾ ਦੂਜਾ ਟੀਕਾ ਲਗਵਾਇਆ

ਨਿਊਜ਼ ਪੰਜਾਬ

ਲੁਧਿਆਣਾ, 26 ਫਰਵਰੀ  ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕੁਮਾਰ ਵੱਲੋਂ ਅੱਜ ਖੁੱਦ ਕੋਵਿਡ-19 ਟੀਕਾਕਰਣ ਦਾ ਦੂਜਾ ਟੀਕਾ ਲਗਵਾਇਆ। ਟੀਕਾਕਰਨ ਤੋਂ ਬਾਅਦ ਦੋਵਾਂ ਨੇ ਸਾਂਝੇ ਤੌਰ ‘ਤੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਆਪ ਵਿੱਚ ਪੂਰੀ ਤਰ੍ਹਾਂ ਤੰਦਰੁਸਤ ਅਤੇ ਸਿਹਤਮੰਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁੱਲ ਵੀ ਨਾ ਘਬਰਾਉਣ ਅਤੇ ਨਾ ਹੀ ਸੋਸ਼ਲ ਮੀਡੀਆਂ ‘ਤੇ ਫੈਲੀਆਂ ਅਫਵਾਹਾਂ ‘ਤੇ ਵਿਸ਼ਵਾਸ਼ ਕਰਨ ਕਿਉਂਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।