ਕਰੋਨਾ ਲੁਧਿਆਣਾ: 1 ਮਾਰਚ: 64 ਨਵੇਂ ਕੇਸ, 1 ਮੌਤ
ਲੁਧਿਆਣਾ, 01 ਮਾਰਚ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2427 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 27180 ਮਰੀਜ਼ਾਂ ਵਿਚੋਂ 94.13% (25586 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 2427 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 564 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 25586 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 81 ਮਰੀਜ਼ (64 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 668830 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 667443 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 636029 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1387 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 27180 ਹੈ, ਜਦਕਿ 4234 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 4 ਮੌਤਾਂ ਦੀ ਪੁਸ਼ਟੀ ਹੋਈ ਹੈ (1 ਜ਼ਿਲ੍ਹਾ ਲੁਧਿਆਦਾ ਅਤੇ 3 ਜ਼ਿਲ੍ਹਾ ਨਵਾਂਸ਼ਹਿਰ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1030 ਅਤੇ 509 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 57766 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1079 ਵਿਅਕਤੀ ਇਕਾਂਤਵਾਸ ਹਨ। ਅੱਜ 104 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।