ਰਾਏਕੋਟ ਸਿਵਲ ਹਸਪਤਾਲ ‘ਚ ਮਰੀਜ਼ਾਂ ਨੂੰ ਮਿਲੇਗੀ ਮੈਡੀਕਲ ਗੈਸ ਪਾਈਪ ਲਾਈਨ ਦੀ ਸਹੂਲਤ
ਨਿਊਜ਼ ਪੰਜਾਬ
ਰਾਏਕੋਟ, 6 ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸਿਵਲ ਹਸਪਤਾਲ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਲਗਪਗ 50 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੈਡੀਕਲ ਗੈਸ ਪਾਈਪ ਲਾਈਨ ਦਾ ਉਦਘਾਟਨ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਕਾਮਿਲ ਬੋਪਾਰਾਏ, ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਐਸ.ਐਮ.ਓ ਡਾ. ਅਲਕਾ ਮਿੱਤਲ ਵੀ ਮੌਜ਼ੂਦ ਸਨ।
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ‘ਚ ਸੂਬੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਤਹਿਤ ਅੱਜ ਸਿਵਲ ਹਸਪਤਾਲ ਰਾਏਕੋਟ ਵਿਖੇ ਮੈਡੀਕਲ ਗੈਸ ਪਾਈਪ ਲਾਈਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਹੁਣ ਸਿਵਲ ਹਸਪਤਾਲ ਵਿੱਚ ਹਰੇਕ ਬੈੱਡ ‘ਤੇ ਮੈਡੀਕਲ ਗੈਸ ਦੀ ਸਹੂਲਤ ਮਰੀਜ਼ਾਂ ਨੂੰ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਨਿਜੀ ਹਸਪਤਾਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਸਿਵਲ ਹਸਪਤਾਲ ਨੂੰ ਹੋਰ ਵੀ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਲਈ ਯਤਨਸ਼ੀਲ ਹਨ। ਜਿਸ ਦੇ ਤਹਿਤ ਉਹ ਸ਼ਹਿਰ ਵਿੱਚ ਇਕ ਸਿਟੀ ਹਸਪਤਾਲ ਬਣਾਉਣ ਲਈ ਵੀ ਯਤਨ ਕਰ ਰਹੇ ਹਨ ।
ਇਸ ਤੋਂ ਇਲਾਵਾ ਸਿਵਲ ਹਸਪਤਾਲ ਰਾਏਕੋਟ ‘ਚ ਇਕ ਮੌਰਚਰੀ ਬਣਾਉਣ ਦੀ ਵੀ ਮੰਜ਼ੂਰੀ ਮਿਲ ਚੁੱਕੀ ਹੈ, ਜਿਸ ਦੀ ਉਸਾਰੀ ਵੀ ਛੇਤੀ ਹੀ ਸ਼ੁਰੂ ਹੋ ਜਾਵੇਗੀ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਲਕਾ ਮਿੱਤਲ ਨੇ ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਮੈਡੀਕਲ ਗੈਸ ਪਾਇਪ ਲਾਈਨ ਦੀ ਸਹੂਲਤ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਕਾਫੀ ਸਹੂਲਤ ਮਿਲੇਗੀ। ਪਹਿਲਾਂ ਜਿੱਥੇ ਆਕਸੀਜ਼ਨ ਗੈਸ ਸਿਲੰਡਰਾਂ ਦੀ ਵਰਤੋਂ ਕਰਨੀ ਪੈਂਦੀ ਸੀ, ਹੁਣ ਹਸਪਤਾਲ ਵਿੱਚ ਗੈਸ ਪਾਇਪ ਲਾਈਨ ਪੈਣ ਤੋਂ ਬਾਅਦ ਮਰੀਜ਼ਾਂ ਨੂੰ ਹਰੇਕ ਬੈੱਡ ‘ਤੇ ਆਕਸੀਜ਼ਨ ਦੀ ਸਹੂਲਤ ਮਿਲ ਸਕੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਓ ਸਿਹਤ ਕਾਰਪੋਰੇਸ਼ਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਣਤਾਸ ਸਰਾਂ, ਡਾ. ਮਨਦੀਪ ਸਿੰਘ, ਡਾ. ਜੋਬਨਪ੍ਰੀਤ ਸਿੰਘ, ਡਾ. ਦੀਪਿਕਾ ਗੋਇਲ, ਡਾ. ਹਰਕਮਲ ਕੌਰ, ਸੀਨੀਅਰ ਫਰਮਾਸਿਸਟ ਜਸਵਿੰਦਰ ਸਿੰਘ ਵਾਲੀਆ, ਲੈਬ. ਇੰਚਾਰਜ ਬੀਰਦਵਿੰਦਰ ਸਿੰਘ, ਮਨਵਿੰਦਰ ਕੌਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਸੰਦੀਪ ਸਿੰਘ ਸਿੱਧੂ, ਪ੍ਰਦੀਪ ਜੋਸ਼ੀ, ਸਰਪੰਚ ਮੇਜਰ ਸਿੰਘ ਧੂਰਕੋਟ, ਹਰਪ੍ਰੀਤ ਸਿੰਘ ਬੋਪਾਰਾਏ, ਬੀਦਵਿਦੰਰ ਸਿੰਘ ਗੋਲੂ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ।