400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਲੋਗਨ ਲਿਖਣ ਮੁਕਾਬਲੇ ਜਾਰੀ

ਨਿਊਜ਼ ਪੰਜਾਬ 

ਲੁਧਿਆਣਾ, 15 ਮਾਰਚ  – ਪੰਜਾਬ ਸਰਕਾਰ ਵਲੋਂ ਉਲੀਕੇ ਗਏ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਵਿਜੈ ਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤਹਿਤ 11 ਮਾਰਚ ਤੋਂ 20 ਮਾਰਚ ਤੱਕ ਕਰਵਾਏ ਜਾ ਰਹੇ ਸਲੋਗਨ ਲਿਖਣ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਨਾਨ-ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ. ਹਰਜੀਤ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਲੋਗਨ ਲਿਖਣ ਮਕੁਾਬਲਿਆਂ ਵਿੱਚ ਵਿਦਿਆਰਥੀਆਂ ਨੇ ਗੁਰੁ ਤੇਗ ਬਹਾਦਰ ਸਾਹਿਬ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਰੰਗਾਂ ਰਾਹੀਂ ਪੇਪਰ ‘ਤੇ ਦਰਸਾਇਆ ਜਾ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫਸਰ ਸ.ਗੁਰਕ੍ਰਿਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਲਈ ਸਰਕਾਰੀ ਸਕੂਲਾਂ ਦੇ ਮੁੱਖੀਆਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਰਪੂਰ ਸਹਿਯੋਗ ਦਿੰਦੇ ਹੋਏ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸਰਧਾ ਦੇ ਫੁੱਲ ਭੇਂਟ ਕੀਤੇ ਜਾ ਰਹੇ ਹਨ।