ਹੋਲੇ ਮਹੱਲੇ ’ਤੇ ਆਉਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ
ਸ੍ਰੀ ਆਨੰਦਪੁਰ ਸਾਹਿਬ, 18 ਮਾਰਚ
ਹੋਲੇ ਮਹੱਲੇ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੀ ਸੰਗਤ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਮੇਲਾ ਖੇਤਰ ਦੇ ਵਿੱਚ ਉਸੇ ਸ਼ਰਧਾਲੂ ਨੂੰ ਦਾਖਲਾ ਮਿਲੇਗਾ, ਜਿਸ ਕੋਲ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਖੁਦ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਸਮੁੱਚੀ ਸੰਗਤ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹ ਹੁਕਮਾਂ ਦੀ ਤਾਮੀਲ ਕਰਨ।