ਏ.ਡੀ.ਸੀ. ਨੇ 7ਵੇਂ ਰੋਜ਼ਗਾਰ ਮੇਲੇ ਦੀ ਸਫ਼ਲਤਾ ਲਈ ਕਾਲਜ਼ਾਂ ਨਾਲ ਕੀਤੀ ਮੀਟਿੰਗ

ਨਿਊਜ਼ ਪੰਜਾਬ 

ਲੁਧਿਆਣਾ, 18 ਮਾਰਚ  – ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਸਥਾਨਕ ਰੋਜ਼ਗਾਰ ਦਫ਼ਤਰ ਵਿਖੇ ਕਾਲਜਾਂ (ਡਿਗਰੀ/ਆਈ.ਟੀ.ਆਈ/ਪੋਲੀਟੈਕਨਿਕ ਤੇ ਹੋਰ) ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਕਾਲਜ਼ਾਂ ਦੇ 64 ਪ੍ਰਤੀਨਿਧੀਆਂ (ਪ੍ਰਿ੍ਰੰਸੀਪਲਾਂ/ਟੀ.ਪੀ.ਓਜ਼/ਪ੍ਰੋਫੈਸਰਾਂ) ਵੱਲੋਂ ਭਾਗ ਲਿਆ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਪ੍ਰੈਲ ਮਹੀਨੇ ਵਿਚ ਹੋਣ ਵਾਲੇ ‘7ਵੇਂ ਮੈਗਾ ਰੋਜ਼ਗਾਰ ਮੇਲੇ ‘ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਮੇਲੇ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ ਗਏ। ਉਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
ਰੋਜ਼ਗਾਰ ਅਫ਼ਸਰ ਸ.ਹਰਪ੍ਰੀਤ ਸਿੰਘ, ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ, ਕੈਰੀਅਰ ਕੌਂਸਲਰ ਨਿਧੀ ਸਿੰਘੀ ਅਤੇ ਪਲੇਸਮੈਂਟ ਅਧਿਕਾਰੀ ਘਣਸ਼ਿਆਮ ਵੱਲੋਂ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ, ਸੇਵਾਵਾਂ ਅਤੇ ਕਾਰਜਸ਼ੀਲਤਾ ਬਾਰੇ ਜਾਣੂੰ ਕਰਵਾਇਆ।