ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ ਅਤੇ 8 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ

ਚੰਡੀਗੜ•, 16 ਮਾਰਚ:(ਨਿਊਜ਼ ਪੰਜਾਬ )
ਪੰਜਾਬ ਸਰਕਾਰ ਵੱਲੋਂ ਅੱਜ 4 ਆਈ.ਏ.ਐਸ. ਅਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚੋਂ ਸ੍ਰੀਮਤੀ ਰਵਨੀਤ ਕੌਰ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਜੰਗਲਾਤ ਅਤੇ ਜੰਗਲੀ ਜੀਵਨ ਵਿਭਾਗ, ਸ੍ਰੀ ਏ.ਵੇਨੂੰ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ, ਜਲ ਸਰੋਤ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ ਮਾਈਨਜ਼ ਐਂਡ ਜਿਓਲੋਜੀ ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ ਪਾਵਰ ਅਤੇ ਵਾਧੂ ਚਾਰਜ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ., ਸ੍ਰੀ ਜਸਕਿਰਨ ਸਿੰਘ ਨੂੰ ਵਿਸ਼ੇਸ਼ ਸਕੱਤਰ ਜੇਲ•ਾਂ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੀਆਰਟੀਸੀ, ਪਟਿਆਲਾ ਅਤੇ ਸ੍ਰੀ ਗਿਰਿਸ਼ ਦਿਆਲਨ ਨੂੰ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਤੇ ਵਾਧੂ ਚਾਰਜ ਡਾਇਰੈਕਟਰ ਸ਼ਹਿਰੀ ਹਵਾਬਾਜੀ ਅਤੇ ਵਾਧੂ ਚਾਰਜ ਮੁੱਖ ਪ੍ਰਬੰਧਕ, ਗਮਾਡਾ, ਐਸ.ਏ.ਐਸ. ਨਗਰ ਲਾਇਆ ਗਿਆ ਹੈ।
ਇਸੇ ਤਰ•ਾਂ ਬੁਲਾਰੇ ਨੇ ਦੱਸਿਆ ਕਿ ਪੀ.ਸੀ.ਐਸ. ਅਧਿਕਾਰੀਆਂ ਵਿੱਚ ਸ੍ਰੀ ਰਾਜੀਵ ਕੁਮਾਰ ਗੁਪਤਾ ਨੂੰ ਵਧੀਕ ਸਕੱਤਰ ਪਾਵਰ ਅਤੇ ਵਾਧੂ ਚਾਰਜ ਕੰਟਰੋਲਰ, ਪ੍ਰਿੰਟਿੰਗ ਐਂਡ ਸਟੇਸ਼ਨਰੀ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਸੂਚਨਾ ਕਮਿਸ਼ਨ, ਸ੍ਰੀ ਰਾਜਦੀਪ ਸਿੰਘ ਬਰਾੜ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ, ਮਿਸ. ਨਯਨ ਨੂੰ ਲੈਂਡ ਐਕੂਜੀਸ਼ਨ ਅਫਸਰ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਜਲੰਧਰ, ਸ੍ਰੀ ਬਰਾਜਿੰਦਰ ਸਿੰਘ ਨੂੰ ਵਧੀਕ ਮੁੱਖ ਪ੍ਰਬੰਧਕ, ਜਲੰਧਰ, ਵਿਕਾਸ ਅਥਾਰਟੀ ਜਲੰਧਰ ਤੇ ਵਾਧੂ ਚਾਰਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਜਲੰਧਰ, ਸ੍ਰੀ ਹਰਦੀਪ ਸਿੰਘ ਨੂੰ ਸਹਾਇਕ ਕਮਿਸ਼ਨਰ (ਜਨਰਲ), ਜਲੰਧਰ, ਸ੍ਰੀ ਰਵਿੰਦਰ ਸਿੰਘ ਅਰੋੜਾ ਨੂੰ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਰਨਾਲਾ ਅਤੇ ਸ੍ਰੀ ਤਰਸੇਮ ਚੰਦ ਨੂੰ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਫਰੀਦਕੋਟ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਫਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।
——–