ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਵਡਭਾਗ ਸਿੰਘ ਜ਼ਿਲਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

ਆਮ ਪਬਲਿਕ, ਸ਼ਰਧਾਲੂਆਂ ਅਤੇ ਜਥਿਆਂ ਦੇ ਆਉਣ ’ਤੇ ਲਾਈ ਪਾਬੰਦੀ 
ਨਵਾਂਸ਼ਹਿਰ, 20 ਮਾਰਚ
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸ ਮੇਲੇ ਵਿਚ ਆਉਣ ਵਾਲੀ ਆਮ ਪਬਲਿਕ, ਸ਼ਰਧਾਲੂਆਂ ਅਤੇ ਜਥਿਆਂ ’ਤੇ ਰੋਕ ਲਗਾਈ ਗਈ ਹੈ। ਇਸ ਸੰਦਰਭ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲੇ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੇਲੇ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮੈੜੀ ਮੇਲੇ ਵਿਚ ਵੱਖ-ਵੱਖ ਰਾਜਾਂ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੇ ਹਨ।