ਵਿਧਾਇਕ ਸੁਰਿੰਦਰ ਡਾਵਰ ਵੱਲੋਂ 3.48 ਕਰੋੜ ਰੁਪਏ ਦੀ ਲਾਗਤ ਨਾਲ ਮਿੰਨੀ ਰੋਜ਼ ਗਾਰਡਨ ਦੇ ਨਵੀਨੀਕਰਣ ਤੇ ਸੁੰਦਰੀਕਰਨ ਦੀ ਸ਼ੁਰੂਆਤ
ਨਿਊਜ਼ ਪੰਜਾਬ
ਲੁਧਿਆਣਾ, 24 ਮਾਰਚ – ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ 3.48 ਕਰੋੜ ਰੁਪਏ ਦੀ ਲਾਗਤ ਨਾਲ ਮਿੰਨੀ ਰੋਜ਼ ਗਾਰਡਨ ਦੇ ਨਵੀਨੀਕਰਣ ਤੇ ਸੁੰਦਰੀਕਰਨ ਦੀ ਸ਼ੁਰੂਆਤ ਕੀਤੀ।
ਇਹ ਪ੍ਰਾਜੈਕਟ ਸਮਾਰਟ ਸਿਟੀ ਅਧੀਨ ਹੈ ਅਤੇ ਇੱਕ ਸਾਲ ਦੇ ਅੰਦਰ ਇਸ ਦਾ ਕੰਮ ਮੁਕੰਮਲ ਹੋ ਜਾਵੇਗਾ।
ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸੁੰਦਰ ਸ਼ਾਮ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੇ ਨਾਲ ਵਿਧਾਇਕ ਸ੍ਰੀ ਡਾਵਰ ਨੇ ਕਿਹਾ ਕਿ ਨਵੀਨੀਕਰਣ ਅਤੇ ਸੁੰਦਰੀਕਰਨ ਦੇ ਤਹਿਤ ਸੋਫਟਸਕੈਪਿੰਗ, ਪੌਦੇ ਅਤੇ ਘਾਹ ਲਗਾਉਣਾ, ਸੰਗੀਤਮਈ ਝਰਨਾ, ਕੈਫੇਟੇਰੀਆ, ਐਮਫੀਥੀਏਟਰ, ਫੁਹਾਰੇ, ਬੈਡਮਿੰਟਨ ਕੋਰਟ, ਪਰਗੋਲਾਸ, ਕੈਨੋਪੀ, ਕਿਡਜ਼ ਪਲੇਅ, ਓਪਨ ਜਿਮ ਆਦਿ ਸਥਾਪਤ ਕਰਨਾ ਸ਼ਾਮਲ ਹੈ। 3.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਅਗਲੇ 12 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਹ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਲੁਧਿਆਣਾ ਸ਼ਹਿਰੀ ਆਬਾਦੀ ਦੀ ਨੁਹਾਰ ਬਦਲਣ ਲਈ ਰਾਹ ਪੱਧਰਾ ਕਰੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਲਾਭ ਪਹੁੰਚ ਸਕੇ।
ਸ੍ਰੀ ਡਾਵਰ ਨੇ ਅੱਗੇ ਕਿਹਾ ਕਿ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ, ਨਿਵਾਸੀਆਂ ਨੂੰ ਹਲਕੇ ਵਿਚ ਸਵੇਰ-ਸ਼ਾਮ ਦੀ ਸੈਰ, ਮਨੋਰੰਜਨ ਅਤੇ ਖੇਡਣ/ਸਰੀਰਕ ਕਸਰਤ ਕਰਨ ਲਈ ਸੁੰਦਰ ਤੇ ਸ਼ਾਨਦਾਰ ਸਥਾਨ ਹੋਵੇਗਾ.
ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਖੇਤਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਹੋਵੇਗਾ ਜਿਸ ਵਿੱਚ ਸ਼ਿਵਾਜੀ ਨਗਰ ਡਰੇਨ ਨੂੰ ਢੱਕਣ, ਨਵੀਂਆਂ ਸੜਕਾਂ ਦਾ ਨਿਰਮਾਣ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟੈਂਡਰਿੰਗ ਪੜਾਅ ‘ਤੇ ਹਨ ਜਾਂ ਕੁਝ ਮੁਕੰਮਲ ਹੋਣ ਦੀ ਦਿਸ਼ਾ ਵਿੱਚ ਹਨ।
ਉਨ੍ਹਾ ਕਿਹਾ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ ਅਤੇ ਕਿਸੇ ਵੀ ਸਮੇਂ ਉਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਕੌਂਸਲਰ ਸਹਿਬਾਨ ਗੁਰਦੀਪ ਨੀਟੂ, ਪਿੰਕੀ ਬਾਂਸਲ, ਬੌਬੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।