ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਪਿਆ- ਵਿਜੇ ਇੰਦਰ ਸਿੰਗਲਾ

 

ਚੰਡੀਗੜ•, 16 ਮਾਰਚ :  (ਨਿਊਜ਼ ਪੰਜਾਬ ) —– 3

ਉਨ•ਾਂ ਇਹ ਵੀ ਦੱਸਿਆ ਕਿ 433 ਕਰੋੜ ਰੁਪਏ ਦੀ ਲਾਗਤ ਨਾਲ 39 ਰੇਲਵੇ ਓਵਰ ਬ੍ਰਿਜ (ਆਰ.ਓ.ਬੀ.), ਰੇਲਵੇ ਅਧੀਨ ਅੰਡਰ ਬ੍ਰਿਜ ਅਤੇ ਉੱਚ ਪੱਧਰੀ ਬ੍ਰਿਜ (ਐਚ.ਐੱਲ.ਬੀ.) ਦੀ ਉਸਾਰੀ ਕੀਤੀ ਜਾਏਗੀ ਜਿਸ ਲਈ ਕੰਮ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਵੱਕਾਰੀ ਪ੍ਰਾਜੈਕਟ ਲਈ ਕੰਮ ਸੁਰੂ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਨੂੰ ਇਸ ਪ੍ਰਾਜੈਕਟ ਦਾ ਸਭ ਤੋਂ ਵੱਧ ਲਾਭ ਹੋਵੇਗਾ। ਸਿੰਗਲਾ ਨੇ ਇਹ ਵੀ ਦੱਸਿਆ ਕਿ ਪੱਟੀ-ਮੱਖੂ ਅਤੇ ਕਾਦੀਆਂ-ਬਿਆਸ ਦੇ ਲੰਬਿਤ ਰੇਲ ਲਿੰਕਾਂ ਦਾ ਕੰਮ ਮੁਕੰਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਲੁਧਿਆਣਾ ਸਥਿਤ ਹਲਵਾਰਾ ਨੂੰ ਨਵੇਂ ਅੰਤਰਰਾਸਟਰੀ ਹਵਾਈ ਅੱਡਾ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਵੇਗਾ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਸਾਹਪੁਰ ਕੰਢੀ ਡੈਮ ਦਾ ਕੰਮ ਜੋਰਾਂ-ਸੋਰਾਂ ਨਾਲ ਚੱਲ ਰਿਹਾ ਹੈ ਅਤੇ ਸਾਲ 2022 ਤੱਕ ਇਸ ਨੂੰ ਚਾਲੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਤਕਨੀਕੀ ਸਿੱਖਿਆ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਦੇ ਮੁੱਖ ਸਮਾਗਮਾਂ ਨੂੰ ਜੋਰਾਂ ਸ਼ੋਰਾਂ ਨਾਲ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਲਾਘਾ ਕੀਤੀ।
ਘਰ-ਘਰ ਰੋਜਗਾਰ ਸਕੀਮ ਦੀ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਅਕਾਲੀਆਂ ਦੇ ਕਾਰਜਕਾਲ ਦੌਰਾਨ ਪੈਦਾ ਹੋਏ ਵਿੱਤੀ ਸੰਕਟ ਦੇ ਬਾਵਜੂਦ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਰਥਚਾਰੇ ਨੂੰ ਮੁੜ ਸੁਰਜੀਤ ਕੀਤਾ ਅਤੇ ਲਗਭਗ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੀ ਸਹੂਲਤ ਦਿੱਤੀ।
ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਏ ਗਏ ਰੁਜਗਾਰ ਮੇਲਿਆਂ ਰਾਹੀਂ ਲੱਗਭਗ 60,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 7,61,000 ਨੌਜਵਾਨਾਂ ਨੂੰ ਆਪਣੇ ਨਿੱਜੀ ਉੱਦਮਾਂ ਲਈ ਬੈਂਕਾਂ ਦੀ ਸਹੁਲਤ ਦੇ ਨਾਲ 4 ਲੱਖ ਨੌਕਰੀ ਪ੍ਰਦਾਨ ਕੀਤੀਆਂ ਗਈਆਂ।