ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਪਿਆ – ਸੁਨੀਲ ਜਾਖੜ

ਚੰਡੀਗੜ•, 16 ਮਾਰਚ :  (ਨਿਊਜ਼ ਪੰਜਾਬ )—— 5

ਰੈਸਨੇਲਾਈਜੇਸਨ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ 23,156 ਅਧਿਆਪਕਾਂ ਵਿੱਚੋਂ 14,000 ਨੂੰ ਰੈਗੂਲਰ ਕੀਤਾ ਗਿਆ। ਉਨ•ਾਂ ਕਿਹਾ ਕਿ ਸਰਕਾਰੀ ਸਕੂਲਾਂ ਨੇ ਪਿਛਲੇ ਸਾਲ ਦਸਵੀਂ ਅਤੇ ਬਾਰ•ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਪ੍ਰਾਈਵੇਟ ਨਾਲੋਂ ਵਧੀਆ ਪ੍ਰਦਰਸਨ ਕੀਤਾ ਸੀ।
ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਸ੍ਰੀ ਸਿੰਗਲਾ, ਜਿਹਨਾਂ ਕੋਲ ਲੋਕ ਨਿਰਮਾਣ ਵਿਭਾਗ ਦਾ ਅਦਾਰਾ ਹੈ, ਨੇ ਦੱਸਿਆ ਕਿ 3260 ਕਰੋੜ ਰੁਪਏ ਦੀ ਲਾਗਤ ਨਾਲ 29,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਮੁਰੰਮਤ ਹੋਣ ਵਾਲੀਆਂ ਸਾਰੀਆਂ ਪੱਕੀਆਂ ਸੜਕਾਂ ਦੀ ਮੁਰੰਮਤ ਸਾਲ 2022 ਤੱਕ ਕੀਤੀ ਜਾਏਗੀ। ਇਸ ਤੋਂ ਇਲਾਵਾ 1000 ਪੁਲ ਅਤੇ ਕੁਲਵਰਟਾਂ ਨੂੰ ਵੀ 30 ਜੂਨ, 2020 ਤੱਕ 200 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ•ਾਂ ਇਹ ਵੀ ਦੱਸਿਆ ਕਿ 433 ਕਰੋੜ ਰੁਪਏ ਦੀ ਲਾਗਤ ਨਾਲ 39 ਰੇਲਵੇ ਓਵਰ ਬ੍ਰਿਜ (ਆਰ.ਓ.ਬੀ.), ਰੇਲਵੇ ਅਧੀਨ ਅੰਡਰ ਬ੍ਰਿਜ ਅਤੇ ਉੱਚ ਪੱਧਰੀ ਬ੍ਰਿਜ (ਐਚ.ਐੱਲ.ਬੀ.) ਦੀ ਉਸਾਰੀ ਕੀਤੀ ਜਾਏਗੀ ਜਿਸ ਲਈ ਕੰਮ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਵੱਕਾਰੀ ਪ੍ਰਾਜੈਕਟ ਲਈ ਕੰਮ ਸੁਰੂ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਨੂੰ ਇਸ ਪ੍ਰਾਜੈਕਟ ਦਾ ਸਭ ਤੋਂ ਵੱਧ ਲਾਭ ਹੋਵੇਗਾ। ਸ੍ਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਪੱਟੀ-ਮੱਖੂ ਅਤੇ ਕਾਦੀਆਂ-ਬਿਆਸ ਦੇ ਲੰਬਿਤ ਰੇਲ ਲਿੰਕਾਂ ਦਾ ਕੰਮ ਮੁਕੰਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਲੁਧਿਆਣਾ ਸਥਿਤ ਹਲਵਾਰਾ ਨੂੰ ਨਵੇਂ ਅੰਤਰਰਾਸਟਰੀ ਹਵਾਈ ਅੱਡਾ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਵੇਗਾ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਸਾਹਪੁਰ ਕੰਢੀ ਡੈਮ ਦਾ ਕੰਮ ਜੋਰਾਂ-ਸੋਰਾਂ ਨਾਲ ਚੱਲ ਰਿਹਾ ਹੈ ਅਤੇ ਸਾਲ 2022 ਤੱਕ ਇਸ ਨੂੰ ਚਾਲੂ ਕਰ ਦਿੱਤਾ ਜਾਵੇਗਾ।