ਕੋਵਿਡ 19 ਟੀਕਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਉਪਲਬਧ ਹੈ : ਸਿਵਲ ਸਰਜਨ

ਨਿਊਜ਼ ਪੰਜਾਬ 

ਲੁਧਿਆਣਾ 1 ਅਪ੍ਰੈਲ 2021  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆ ਹਦਾਇਤਾਂ ਅਨੁਸਾਰ  ਕੋਵਿਡ 19 ਟੀਕਾ ਹੁਣ ਉਨ੍ਹਾਂ ਸਾਰੇ ਲੋਕਾਂ ਲਈ ਉਪਲਬਧ ਹੈ ਜਿਹੜੇ 45 ਸਾਲ ਤੋਂ ਵੱਧ ਉਮਰ ਦੇ ਹਨ। ਪੰਜਾਬ ਸਰਕਾਰ ਨੇ ਟੀਕਾਕਰਨ ਦੀ ਪ੍ਰਕਿਿਰਆ ਨੂੰ ਪੜਾਅਵਾਰ ਢੰਗ ਨਾਲ ਨੇਪਰੇ ਚਾੜ੍ਹਿਆ ਹੈ। ਸ਼ੁਰੂਆਤ ਵਿਚ ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਟੀਕਾ ਲਗਾਇਆ ਗਿਆ ਸੀ। ਫਿਰ, 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ ਅਤੇ ਉਸ ਤੋਂ ਬਾਅਦ 45 ਤੋ 59 ਸਾਲ ਦੀ ਉਮਰ ਦੇ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ ਸੀ ਜਿਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਬਿਮਾਰੀ ਸੀ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ, ਡਾ ਸੁਖਜੀਵਨ ਕੱਕੜ ਨੇ ਕਿਹਾ ਕਿ 45 ਸਾਲ ਤੋਂ ਉਪਰ ਦੀ ਉਮਰ ਦਾ ਕੋਈ ਵੀ ਹੁਣ ਟੀਕਾ ਲਗਵਾ ਸਕਦਾ ਹੈ। ਸਰਕਾਰ ਵੱਲੋਂ ਵੱਖ ਵੱਖ ਕੈਂਪਾਂ ਨੂੰ ਪੀ ਐਚ ਸੀ, ਸਬ ਸੈਂਟਰਾਂ ਅਤੇ ਸਿਹਤ ਕੇਂਦਰ ਵਿਖੇ ਵੀ ਲਗਾਇਆ ਜਾ ਰਿਹਾ ਹੈ। ਟੀਕਾਕਰਣ ਸਥਾਨਾਂ ਦੀ ਗਿਣਤੀ ਸਰਕਾਰ ਦੁਆਰਾ ਵਧਾ ਦਿੱਤੀ ਗਈ ਹੈ ।ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸ਼੍ਰੀ ਸੁਰਿੰਦਰ ਕੁਮਾਰ ਡੱਬਰ ਵਿਧਾਇਕ ਨੇ ਆਪਣੇ ਆਪ ਨੂੰ ਸਿਵਲ ਸਰਜਨ ਦਫਤਰ, ਲੁਧਿਆਣਾ ਵਿਖੇ ਟੀਕਾ ਲਗਵਾਇਆ।
ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਕੋਵਿਡ 19 ਦਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ ਹਫਤੇ ਦੇ ਸਾਰੇ ਸੱਤ ਦਿਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ ।ਕੋਵਿਡ ਦਾ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ ਅਤੇ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀ ਆ ਰਹੀ ਹੈ।