ਕਰੋਨਾ ਕਾਰਨ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਨਿਊਜ਼ੀਲੈਂਡ ਨੇ ਲਗਾਈ ਪਾਬੰਦੀ
ਮੈਲਬਰਨ/ਵਲਿੰਗਟਨ, 8 ਅਪਰੈਲ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਭਾਰਤ ਵਿੱਚ ਕਰੋਨਾ ਕੇਸ ਵਧਣ ਕਾਰਨ 11 ਅਪਰੈਲ ਤੋਂ ਦੋ ਹਫ਼ਤਿਆਂ ਲਈ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖਲੇ ’ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਨਿਊਜ਼ੀਲੈਂਡ ਦੇ ਨਾਗਰਿਕਾਂ ਨੂੰ ਵੀ ਦੇਸ਼ ਵਿਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਐਤਵਾਰ ਤੋਂ ਸ਼ੁਰੂ ਹੋ ਕੇ 28 ਅਪਰੈਲ ਤੱਕ ਜਾਰੀ ਰਹੇਗੀ।