ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ


ਕਰੋਨਾਵਾਇਰਸ ਦੇ ਮੱਦੇਨਜ਼ਰ —-
ਚੰਡੀਗੜ•, 16 ਮਾਰਚ – (ਨਿਊਜ਼ ਪੰਜਾਬ ) 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਵਕਤੀ ਤੌਰ ‘ਤੇ ਬੰਦ ਕੀਤਾ ਗਿਆ ਹੈ।
ਆਪਣੀ ਸਰਕਾਰ ਦੇ ਤਿੰਨ ਵਰ•ੇ ਪੂਰੇ ਹੋਣ ਮੌਕੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਹਾਕਿਆਂ ਬੱਧੀ ਅਰਦਾਸਾਂ ਸਦਕਾ ਖੁੱਲ•ੇ ਕਰਤਾਰਪੁਰ ਕੋਰੀਡੋਰ ਸਬੰਧੀ ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਇਹ ਕੋਰੀਡੋਰ ਕਰੋਨਾਵਾਇਰਸ ਦੇ ਮੌਜੂਦਾ ਵਕਤੀ ਸੰਕਟ ਤੋਂ ਇਲਾਵਾ ਹਮੇਸ਼ਾ ਖੁੱਲ•ਾ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾਵਾਇਰਸ ਦੇ ਮੌਜੂਦਾ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਕੌਰੀਡੋਰ ਨੂੰ ਬੰਦ ਰੱਖਣ ਦਾ ਫੈਸਲਾ ਆਰਜ਼ੀ ਵਿਵਸਥਾ ਹੈ ਜਿਸ ਦਾ ਮੁੱਖ ਮਕਸਦ ਇਸ ਖਤਰਨਾਕ ਬਿਮਾਰੀ ਨੂੰ ਫੈਲਣ ਤੋਂ ਰੋਕਣਾ ਹੈ। ਉਨ•ਾਂ ਕਿਹਾ ਕਿ ਇਸ ਕੌਰੀਡੋਰ ਨੂੰ ਪੱਕੇ ਤੌਰ ‘ਤੇ ਬੰਦ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ•ਾਂ ਕਿਹਾ ਕਿ ਕਰਤਾਰਪੁਰ ਕੌਰੀਡੋਰ ਦੇ ਖੁੱਲ•ਣ ਨਾਲ ਸ਼ਰਧਾਲੂਆਂ ਦੀ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ•ੇ ਦਰਸ਼ਨ ਦੀਦਾਰੇ ਕਰਨ ਦੀ ਇੱਛਾ ਪੂਰੀ ਹੋਈ ਹੈ ਅਤੇ ਇਸ ਕੋਰੀਡੋਰ ਨੂੰ ਖੋਲ•ਣ ਸਬੰਧੀ ਫੈਸਲੇ ਨੂੰ ਕਿਸੇ ਵੀ ਕੀਮਤ ‘ਤੇ ਕਦੇ ਵੀ ਬਦਲਿਆ ਨਹੀਂ  ਜਾਵੇਗਾ।
Îਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ•ਾਂ ਦੇ ਚੰਗੇ ਭਾਗ ਹਨ ਕਿ ਕਰਤਾਰਪੁਰ ਲਾਂਘਾ ਉਨ•ਾਂ ਦੇ ਸਮੇਂ ਖੁੱਲਿ•ਆ ਹੈ ਅਤੇ ਉਨ•ਾਂ ਨਾਲ ਹੀ ਕਿਹਾ ਕਿ ਉਨ•ਾਂ ਦੀ ਸਰਕਾਰ ਇਸ ਗੱਲੋਂ ਭਾਗਾਂ ਵਾਲੀ ਹੈ ਕਿ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਦਾ ਮੌਕਾ ਹਾਸਿਲ ਹੋਇਆ।                                                                                                                                                                                           ਸਰਕਾਰੀ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸੇਵਾਵਾਂ ‘ਚ 30 ਸਤੰਬਰ ਤੱਕ ਵਾਧਾ
• ਮੁੱਖ ਮੰਤਰੀ ਨੇ ਮੰਤਰੀਆਂ ਨੂੰ ਸਬੰਧਤ ਜ਼ਿਲਿ•ਆਂ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗਾਂ ਕਰਨ ਲਈ ਕਿਹਾ
• ਮਤੇ ਵਿੱਚ ਲੋਕਾਂ ਨੂੰ ਵੱਡੇ ਇਕੱਠਾਂ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ, ਵਿਆਹ ਵਿੱਚ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕਰਨ ਦੀ ਕੀਤੀ ਅਪੀਲ
• ਸਾਰੀਆਂ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਿੱਚ ਸੈਨੀਟਾਈਜ਼ਰ ਉਪਲਬਧ ਕਰਵਾਉਣ ਲਈ ਕਿਹਾ
• ਧਾਰਮਿਕ ਆਗੂਆਂ ਤੇ ਡੇਰਾ ਮੁਖੀਆਂ ਨੂੰ ਜ਼ਿਆਦਾ ਇਕੱਠ ਨਾ ਕਰਨ ਲਈ ਵੀ ਕਿਹਾ

————–ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਲੋਕਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ ਤੋਂ ਸੰਕੋਚ ਕਰਨ ਦੀ ਵੀ ਅਪੀਲ ਕੀਤੀ ਗਈ।
ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਪ੍ਰਕੋਪ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੰਤਰੀ ਮੰਡਲ ਵੱਲੋਂ ਇਸ ਖਤਰੇ ਨਾਲ ਨਿਪਟਣ ਲਈ ਕੀਤੇ ਗਏ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਬਣਾਏ 7 ਮੈਂਬਰੀ ਮੰਤਰੀ ਸਮੂਹ (ਜੀਓਐਮ) ਦੀਆਂ ਰਿਪੋਰਟਾਂ ਦਾ ਵੀ ਜਾਇਜ਼ਾ ਲਿਆ। ਇਸ ਮੰਤਰੀ ਸਮੂਹ ਵਿੱਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸਾਮਲ ਹਨ।
ਮੀਟਿੰਗ ਵਿੱਚ ਪਾਸ ਕੀਤੇ ਗਏ ਇਕ ਮਤੇ ਸਬੰਧੀ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਸਰਕਾਰ ਨਾਲ ਕੰਮ ਕਰ ਰਹੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਸੇਵਾਵਾਂ 30 ਸਤੰਬਰ, 2020 ਤੱਕ ਵਧਾਉਣ ਦੇ ਮੁੱਖ ਮੰਤਰੀ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।