ਕੋਰੋਨਾ ਲੁਧਿਆਣਾ :- ਅੱਜ ਦੇ ਨਵੇਂ ਕੇਸ 482 ਤੇ 6 ਮੌਤਾਂ
ਨਿਊਜ਼ ਪੰਜਾਬ
ਲੁਧਿਆਣਾ, 15 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 7254 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 32081 ਮਰੀਜ਼ਾਂ ਵਿਚੋਂ 88.84% (35963 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 7254 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 3756 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 35963 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 542 ਮਰੀਜ਼ (482 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 60 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 864109 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 863485 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 816116 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 624 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 40945 ਹੈ, ਜਦਕਿ 6424 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮੌਤਾਂ ਦੀ ਪੁਸ਼ਟੀ ਹੋਈ ਹੈ (6 ਜ਼ਿਲ੍ਹਾ ਲੁਧਿਆਣਾ, 1 ਪਠਾਨਕੋਟ, 1 ਸੰਗਰੂਰ, ਅਤੇ 1 ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1226 ਅਤੇ 634 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 73057 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5740 ਵਿਅਕਤੀ ਇਕਾਂਤਵਾਸ ਹਨ। ਅੱਜ 553 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।