ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 17 ਅਪ੍ਰੈਲ –
ਦਿੱਲੀ ‘ਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਾਰੀਕ ‘ਤੇ ਪਾ ਦਿੱਤਾ ਜਾਂਦਾ ਸੀ, ਆਖਰਕਾਰ ਇਸ ਵਾਰ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਵੱਲੋਂ ਫੈਸਲਾ ਆਇਆ ਅਤੇ ਉਸ ਨੂੰ ਜ਼ਮਾਨਤ ਮਿਲ ਗਈ।