ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਵੱਖ-ਵੱਖ ਬਾਲ ਘਰਾਂ ਦਾ ਕੀਤਾ ਦੌਰਾ

ਨਿਊਜ਼ ਪੰਜਾਬ 
ਲੁਧਿਆਣਾ, 20 ਅਪ੍ਰੈਲ  – ਜਿਲ੍ਹਾ ਲੁਧਿਆਣਾ ਅਧੀਨ ਵੱਖ-ਵੱਖ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਸਹੀ ਢੰਗ ਨਾਲ ਪਾਲਣ-ਪੋਸ਼ਣ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਪੀ.ਐਸ. ਕਾਲੇਕਾ ਵੱਲੋਂ ਕੱਲ ਸਵਾਮੀ ਗੰਗਾਨੰਦ ਭੂਰੀਵਾਲੇ, ਬਾਲ ਘਰ, ਪਿੰਡ ਤਲਵੰਡੀ ਖੁਰਦ, ਰੈਡੱ ਕਰਾਸ ਬਾਲ ਘਰ, ਸਰਾਭਾ ਨਗਰ, ਲੁਧਿਆਣਾ ਅਤੇ ਬਾਲਾ ਜੀ ਪ੍ਰੇਮ ਆਸ਼ਰਮ, ਠਾਕੁਰ ਕਾਲੌਨੀ, ਪੱਖੋਵਾਲ ਰੋਡ, ਲੁਧਿਆਣਾ ਦਾ ਅਤੇ ਅੱਜ  ਹੈਵਨਲੀ ਐਂਜਲਜ਼,  ਦੋਰਾਹਾ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ।
ਉਕਤ ਬਾਲ ਘਰਾਂ ਦੇ ਦੌਰੇ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਨਾਲ ਵੱਖਰੇ-ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਸੁਣਵਾਈ  ਕੀਤੀ ਗਈ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ।
ਸਕੱਤਰ ਸ੍ਰੀ ਕਾਲੇਕਾ ਵੱਲੋਂ ਹੋਮ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁੱਢਲੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਪਾਈਆਂ ਗਈਆਂ ਖਾਮੀਆਂ ਨੂੰ ਵੀ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ।