ਵੱਡੀ ਤ੍ਰਾਸਦੀ- ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਚ ਆਕਸੀਜ਼ਨ ਨਾ ਮਿਲਣ ਕਾਰਣ 6 ਮਰੀਜ਼ਾਂ ਦੀ ਮੌਤ
ਅੰਮ੍ਰਿਤਸਰ, 24 ਅਪਰੈਲ
ਇਥੇ ਨਿੱਜੀ ਹਸਪਤਾਲ ਵਿਚ ਛੇ ਮਰੀਜ਼ਾਂ ਦੀ ਆਕਸੀਜਨ ਦੀ ਕਮੀ ਕਾਰਨ ਮੌਤ ਹੋ ਗਈ। ਇਥੇ ਨੀਲਕੰਠ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਹੈ ਕਿ ਆਕਸੀਜਨ ਦੀ ਕਮੀ ਬਾਰੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਮਰਨ ਵਾਲੇ ਵਿਅਕਤੀਆਂ ਵਿੱਚ ਪੰਜ ਕਰੋਨਾ ਮਰੀਜ਼ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿਵਲ ਸਰਜਨ ਅਤੇ ਹੋਰ ਸਿਹਤ ਅਧਿਕਾਰੀ ਇਸ ਹਸਪਤਾਲ ਵਿੱਚ ਪਹੁੰਚੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।